ਅੰਮ੍ਰਿਤਸਰ: ਤੀਜੀ ਪਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਜਨਮ ਪਿੰਡ ਬਾਸਰਕੇ ਵਿਖੇ ਹੋਇਆ ਹੈ। ਅੱਜ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਦੂਜੇ ਪਾਸੇ ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਉਥੇ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਚਲਦਿਆਂ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੁਣ ਪਹੁੰਚ ਰਹੀਆਂ ਹਨ।
ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰਬਾਣੀ ਦਾ ਕੀਰਤਨ ਸਰਵਣ ਕਰ ਆਪਣੇ ਆਪ ਨੂੰ ਸੰਗਤਾਂ ਸੁਭਾਗਿਆ ਸ਼ੈਲੀ ਸਮਝ ਰਹੀਆਂ ਹਨ। ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ।
ਉਹ ਸੱਚਖੰਡ ਸ੍ਰੀ ਦਰਬਾਰ ਸਵੇਰ ਤੋਂ ਹੀ ਨਤਮਸਤਕ ਹੋਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿਖਾਏ ਹੋਏ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਸਵੇਰ ਤੋਂ ਹੀ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਦੇਰ ਸ਼ਾਮ ਸੰਤਾਂ ਵੱਲੋਂ ਦਰਬਾਰ ਸਾਹਿਬ ਦੀਆਂ ਪਰਿਕਰਮਾ 'ਚ ਦੀਪਮਾਲਾ ਵੀ ਕੀਤੀ ਜਾਂਦੀ ਹੈ। ਉਸ ਤੋਂ ਬਾਅਦ ਦੇਰ ਸ਼ਾਮ ਰਹਿਰਾਸ ਦੇ ਪਾਠ ਤੋਂ ਬਾਅਦ ਐਸਜੀਪੀਸੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕੀਤੀ ਜਾਂਦੀ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਵੱਖਰਾ ਹੀ ਮਨਮੋਹਕ ਨਜ਼ਾਰਾ ਹੁੰਦਾ ਹੈ।
ਇਹ ਵੀ ਪੜ੍ਹੋ:- ਅਗਾਂਹ ਵਧੂ ਕਿਸਾਨ: ਕਰੀਬ 9 ਸਾਲਾ ਤੋਂ ਖੇਤਾਂ ਵਿੱਚ ਨਹੀਂ ਲਾਈ ਅੱਗ, ਕਮਾ ਰਿਹੈ ਚੰਗਾ ਮੁਨਾਫਾ