ETV Bharat / city

ਪੰਜਾਬ ਮਹਿਲਾ ਕਮਿਸ਼ਨ ਨੂੰ ਬੰਗਲਾਦੇਸ਼ ਤੋਂ ਆਈ ਔਰਤ ਨੇ ਵਾਪਿਸ ਘਰ ਜਾਣ ਦੀ ਲਾਈ ਗੁਹਾਰ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੰਮ੍ਰਿਤਸਰ ਦੇ ਪਿੰਗਲਵਾੜਾ ਸੰਸਥਾ (Pingalwara Institute) ਵਿੱਚ ਮੌਜੂਦ ਔਰਤਾਂ ਨੂੰ ਮਿਲਣ ਲਈ ਪਹੁੰਚੇ। ਜਿੱਥੇ ਕਿ ਉਨ੍ਹਾਂ ਨੇ ਪਿੰਗਲਵਾੜਾ ਸੰਸਥਾ 'ਚ ਮੌਜੂਦ ਉਨ੍ਹਾਂ ਔਰਤਾਂ ਨਾਲ ਮੁਲਾਕਾਤ ਕੀਤੀ ਗਈ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਘਰੋਂ ਕੱਢ ਦਿੱਤਾ ਸੀ।

ਪੰਜਾਬ ਮਹਿਲਾ ਕਮਿਸ਼ਨ ਨੂੰ ਬੰਗਲਾਦੇਸ਼ ਤੋਂ ਆਈ ਔਰਤ ਨੇ ਵਾਪਿਸ ਘਰ ਜਾਣ ਦੀ ਲਾਈ ਗੁਹਾਰ
ਪੰਜਾਬ ਮਹਿਲਾ ਕਮਿਸ਼ਨ ਨੂੰ ਬੰਗਲਾਦੇਸ਼ ਤੋਂ ਆਈ ਔਰਤ ਨੇ ਵਾਪਿਸ ਘਰ ਜਾਣ ਦੀ ਲਾਈ ਗੁਹਾਰ
author img

By

Published : Jan 3, 2022, 6:04 PM IST

ਅੰਮ੍ਰਿਤਸਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੰਮ੍ਰਿਤਸਰ ਦੇ ਪਿੰਗਲਵਾੜਾ ਸੰਸਥਾ (Pingalwara Institute) ਵਿੱਚ ਮੌਜੂਦ ਔਰਤਾਂ ਨੂੰ ਮਿਲਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਗਲਵਾੜਾ ਸੰਸਥਾ 'ਚ ਮੌਜੂਦ ਉਨ੍ਹਾਂ ਔਰਤਾਂ ਨਾਲ ਮੁਲਾਕਾਤ ਕੀਤੀ ਗਈ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਘਰੋਂ ਕੱਢ ਦਿੱਤਾ ਸੀ।

ਇਸ ਬਾਬਤ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਬੰਗਲਾਦੇਸ਼ ਤੋਂ ਆਈ ਇੱਕ ਔਰਤ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਹੈ ਅਤੇ ਉਨ੍ਹਾਂ ਨੇ ਉਸਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਗ੍ਰਹਿ ਵਿਭਾਗ ਨਾਲ ਗੱਲ ਕਰਕੇ ਉਨ੍ਹਾਂ ਨੂੰ ਉਸ ਦੇ ਘਰ ਵਾਪਿਸ ਭੇਜ ਦੇਣਗੇ।

ਪੰਜਾਬ ਮਹਿਲਾ ਕਮਿਸ਼ਨ ਨੂੰ ਬੰਗਲਾਦੇਸ਼ ਤੋਂ ਆਈ ਔਰਤ ਨੇ ਵਾਪਿਸ ਘਰ ਜਾਣ ਦੀ ਲਾਈ ਗੁਹਾਰ

ਉੱਥੇ ਉਨ੍ਹਾਂ ਨੇ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਆਪਣਾ ਕਰਮ ਕਰੀਏ ਅਤੇ ਜੋ ਲੋਕ ਵਿਛੜੇ ਹਨ, ਉਨ੍ਹਾਂ ਨੂੰ ਮਿਲਾਉਣ ਦੀ ਕੋਸ਼ਿਸ਼ ਵੀ ਕੀਤੀ ਜਾਵੇ। ਉੱਥੇ ਹੀ ਉਨ੍ਹਾਂ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਜਦੋਂ ਸੁਸ਼ਮਾ ਸਵਰਾਜ ਦੁਨੀਆਂ 'ਤੇ ਸਨ, ਉਸ ਸਮੇਂ ਵੀ ਇੱਕ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਸੀ।

ਉੱਥੇ ਦੂਜੇ ਪਾਸੇ ਪੀੜਤ ਔਰਤ ਦਾ ਕਹਿਣਾ ਹੈ ਕਿ ਉਸ ਨੂੰ ਕੋਰੋਨਾ ਵਾਇਰਸ ਦੇ ਦੌਰਾਨ ਜਦੋਂ ਉਹ ਦਰਬਾਰ ਸਾਹਿਬ ਘੁੰਮਣ ਲਈ ਪਹੁੰਚੀ ਸੀ, ਤਦ ਉਸ ਨੂੰ ਕੁਝ ਪੁਲਿਸ ਕਰਮਚਾਰੀਆਂ ਨੇ ਪਿੰਗਲਵਾੜਾ ਸੰਸਥਾ ਦੇ ਵਿੱਚ ਦਿਮਾਗੀ ਸੰਤੁਲਨ ਠੀਕ ਨਾ ਹੋਣ ਕਰਕੇ ਇੱਥੇ ਛੱਡ ਕੇ ਚਲੇ ਗਏ।

ਔਰਤ ਨੇ ਦੱਸਿਆ ਕਿ ਲਗਾਤਾਰ ਹੀ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਜਲਦ ਹੀ ਆਪਣੇ ਘਰ ਵੀ ਜਾ ਸਕਦੇ ਹਨ।

ਔਰਤ ਦਾ ਕਹਿਣਾ ਹੈ ਕਿ ਘਰ ਜਾਣ 'ਤੇ ਘੱਟ ਤੋਂ ਘੱਟ ਦੋ ਮਹੀਨੇ ਲੱਗਣਗੇ। ਉਹ ਪ੍ਰਸ਼ਾਸਨ ਅੱਗੇ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਆਪਣੇ ਘਰ ਭੇਜਿਆ ਜਾਵੇ, ਤਾਂ ਜੋ ਕਿ ਉਹ ਆਪਣੀ ਜ਼ਿੰਦਗੀ ਖੁਸ਼ਹਾਲ ਜੀਅ ਸਕੇ।

ਇੰਦਰਜੀਤ ਕੌਰ ਪਿੰਗਲਵਾੜਾ ਸੰਸਥਾ ਦੀ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਮਨੀਸ਼ਾ ਗੁਲਾਟੀ ਤੋਂ ਕੋਈ ਵੀ ਆਸ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹੀ ਇਹ ਸਭ ਕੁਝ ਨਹੀਂ ਪੈਂਦਾ।

ਇੰਦਰਜੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਉਹਨਾਂ ਨੇ ਉਹਨਾਂ ਨੂੰ ਮੰਗ ਕੀਤੀ ਹੈ ਕਿ ਜੋ ਗੂੰਗੇ ਬੋਲ਼ੇ ਬੱਚੇ ਹਨ, ਉਨ੍ਹਾਂ ਲਈ ਉਨ੍ਹਾਂ ਵੱਲੋਂ ਸਪੈਸ਼ਲ ਗਰਾਂਟ ਜਾਰੀ ਕੀਤੀ ਜਾਵੇ। ਪਰ ਸਰਕਾਰ ਉਨ੍ਹਾਂ ਬੱਚਿਆਂ ਦੀ ਸਾਰ ਨਹੀਂ ਲੈ ਰਹੀ।

ਇੱਥੇ ਜ਼ਿਕਰਯੋਗ ਹੈ ਕਿ 2018 ਤੋਂ ਬਾਅਦ ਪਿੰਗਲਵਾੜਾ ਸੰਸਥਾ (Pingalwara Institute) 'ਚ ਪਹਿਲੀ ਵਾਰ ਮਨੀਸ਼ਾ ਗੁਲ੍ਹਾਟੀ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਉਥੇ ਦੀਆਂ ਔਰਤਾਂ ਨਾਲ ਮੁਲਾਕਾਤ ਕੀਤੀ ਗਈ। ਉਥੇ ਹੀ ਔਰਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ:ਵੈਕਸੀਨੇਸ਼ਨ ਸੈਂਟਰਾਂ 'ਚ ਲੱਗੀ ਭੀੜ, ਹਿਦਾਇਤਾਂ ਦੀ ਨਿਕਲੀ ਫੂਕ

ETV Bharat Logo

Copyright © 2024 Ushodaya Enterprises Pvt. Ltd., All Rights Reserved.