ETV Bharat / city

ਐੱਮਬੀਬੀਐੱਸ ਦੀਆਂ ਫੀਸਾਂ 'ਚ ਵਾਧੇ ਵਿਰੁੱਧ 'ਆਪ' ਨੇ ਘੇਰੀ ਸੋਨੀ ਦੀ ਕੋਠੀ - ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਐੱਮਬੀਬੀਐੱਸ ਦੀਆਂ ਫੀਸਾਂ ਵਿੱਚ ਕੀਤੇ ਵਾਧੇ ਵਿਰੁੱਧ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ। 'ਆਪ' ਨੇ ਸਰਕਾਰ ਤੋਂ ਮੰਗ ਕੀਤੀ ਕਿ ਫੀਸਾਂ ਵਿੱਚ ਕੀਤਾ ਭਾਰੀ ਵਾਧਾ ਤੁਰੰਤ ਵਾਪਸ ਲਿਆ ਜਾਵੇ।

AAP, amritsar,protest, op soni, mbbs fee hike
ਐੱਮਬੀਬੀਐੱਸ ਦੀਆਂ ਫੀਸਾਂ 'ਚ ਵਾਧੇ ਵਿਰੁੱਧ 'ਆਪ' ਨੇ ਘੇਰੀ ਸੋਨੀ ਦੀ ਕੋਠੀ
author img

By

Published : Jun 3, 2020, 5:08 PM IST

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਐੱਮਬੀਬੀਐੱਸ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤੇ ਵਾਧੇ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਇਹ ਵਾਧਾ ਵਾਪਸ ਲੈਣ ਦੀ ਮੰਗ ਕਰ ਰਹੀ ਹੈ। ਇਸੇ ਦੌਰਾਨ ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਮੈਡੀਕਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਫੀਸਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਐੱਮਬੀਬੀਐੱਸ ਦੀਆਂ ਫੀਸਾਂ 'ਚ ਵਾਧੇ ਵਿਰੁੱਧ 'ਆਪ' ਨੇ ਘੇਰੀ ਸੋਨੀ ਦੀ ਕੋਠੀ

ਇਸ ਮੌਕੇ 'ਆਪ' ਦੇ ਸੀਨੀਆਰ ਵਿਧਾਇਕ ਅਮਨ ਅਰੋੜਾ ਤੇ ਮੀਤ ਹੇਅਰ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਦੇ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਮੰਤਰੀ ਓਪੀ ਸੋਨੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਤੋੜਣਾ ਚੁਹੰਦੀ ਹੈ ਤਾਂ ਹੀ ਤਾਂ ਸਰਕਾਰ ਨੇ ਐੱਮਬੀਬੀਐੱਸ ਦੀਆਂ ਫੀਸਾਂ ਵਿੱਚ ਭਾਰੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਇਨ੍ਹਾਂ ਫੀਸਾਂ ਵਿੱਚ ਕੀਤਾ ਵਾਧਾ ਵਾਪਸ ਨਹੀਂ ਲੈਂਦੀ 'ਆਪ' ਇਸੇ ਤਰ੍ਹਾਂ ਹੀ ਸੰਘਰਸ਼ ਕਰਦੀ ਰਹੇਗੀ।

ਮੌਕੇ 'ਤੇ ਪਹੁੰਚੇ ਐੱਸਡੀਐੱਮ ਵਿਕਾਸ ਹੀਰਾ ਨੇ 'ਆਪ' ਦੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਸਰਕਾਰ ਤੱਕ ਪਹੁੰਚਦਾ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.