ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ 'ਆਪ' ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਅਜਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਾਝੇ ਵਿੱਚ ਪਹਿਲੀ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ। ਉਨ੍ਹਾਂ ਨੇ ਸਾਰੇ ਵਰਕਰਾਂ ਦੇ ਨਾਲ ਕਾਲੀਆਂ ਵਾਲਾ ਖੂ ਤੋਂ ਲੈਕੇ ਅਜਨਾਲਾ ਦੇ ਮੈਂ ਚੌਂਕ ਤਕ ਰੋਸ ਮਾਰਚ ਕੱਢਿਆ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਵੀ ਫੂਕੇ ਗਏ।
ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਤੇ ਸੁਖਬੀਰ ਬਾਦਲ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਦਰਾਂ ਵਧਾ ਕੇ ਆਮ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀਆਂ ਦੇ ਰਾਜ ਵਿੱਚ ਸੁਖਬੀਰ ਬਾਦਲ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਐਗਰੀਮੈਂਟ ਕਰਕੇ ਲੋਕਾਂ ਦੀ ਜੇਬ ਚੋਂ ਕਰੀਬ 2800 ਕਰੋੜ ਰੁਪਏ ਦਾ ਭੁਗਤਾਨ ਉਨ੍ਹਾਂ ਕੰਪਨੀਆਂ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੇ 3 ਥਰਮਲ ਪਲਾਂਟ ਬੰਦ ਪਏ ਹਨ ਜੋ ਕਿ 2031 ਤਕ ਚਲਾਏ ਜਾਣੇ ਸੀ ਪਰ ਪੰਜਾਬ ਸਰਕਾਰ ਨੇ 2031 ਤਕ ਦੀ ਮਿਆਦ ਆਪ ਹੀ ਤੈਅ ਕੀਤੀ ਸੀ ਪਰ ਹੁਣ ਇਨ੍ਹਾਂ ਬਿਜਲੀ ਪਲਾਟਾਂ ਨੂੰ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਕੋਲੋ ਬਿਜਲੀ ਖ਼ਰੀਦੀ ਜਾ ਰਹੀ ਹੈ।