ਅੰਮ੍ਰਿਤਸਰ: ਸ਼ਹਿਰ ਦੇ ਡੱਡੂਆਣਾ ਵਿਚ ਕ੍ਰਿਸ਼ਨ ਭਾਈਚਾਰਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਿਚਾਲੇ ਹੋਏ ਟਕਰਾਅ ਹੋਣ ਤੋਂ ਬਾਅਦ ਪੰਜਾਬ ਵਿਚ ਇਸ ਟਕਰਾਅ ਦਾ ਸੇਕ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਤਰਨਤਾਰਨ ਵਿਚ ਇਕ ਗਿਰਜਾ ਘਰ ਵਿੱਚ ਮੂਰਤੀਆਂ ਤੋੜੀਆਂ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਹੁਣ ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ਕੈਂਡਲ ਮਾਰਚ ਕੱਢਣ ਦੀ ਗੱਲ ਵੀ ਕਹੀ ਜਾ ਰਹੀ ਹੈ।
ਉੱਥੇ ਦੂਜੇ ਪਾਸੇ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੀ ਇਸ ਉੱਤੇ ਚੱਪੇ ਚੱਪੇ 'ਤੇ ਨਿਗਰਾਨੀ ਬਣਾ ਕੇ ਬੈਠੀ ਹੋਈ ਹੈ। ਇਸੇ ਦੇ ਮੱਦੇਨਜ਼ਰ ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਏਡੀਜੀਪੀ ਨਰੇਸ਼ ਕੁਮਾਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਕ੍ਰਿਸ਼ਚਨ ਭਾਈਚਾਰੇ ਦੇ ਨੁਮਾਇੰਦਿਆਂ ਦੇ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਆਸ਼ਵਾਸਨ ਵੀ ਦਿੱਤਾ ਗਿਆ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕ੍ਰਿਸਚਨ ਭਾਈਚਾਰੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਿਚ ਵਧ ਰਹੇ ਤਣਾਅ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੀ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਭਗਵੰਤ ਸਿੰਘ ਮਾਨ ਖੁਦ ਇਸ ਨੂੰ ਦੇਖ ਰਹੇ ਹਨ। ਉਥੇ ਹੀ ਹੁਣ ਪੰਜਾਬ ਵਿੱਚ ਏਡੀਜੀਪੀ ਅਤੇ ਡੀਜੀਪੀ ਵੱਲੋਂ ਜਗ੍ਹਾ ਜਗ੍ਹਾ ਉੱਤੇ ਕ੍ਰਿਸ਼ਨ ਭਾਈਚਾਰਿਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਟਕਰਾਅ ਨੂੰ ਖ਼ਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਉਥੇ ਦੂਜੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਪੁਲਿਸ ਨੂੰ ਬਾਬਾ ਮੇਜਰ ਸਿੰਘ ਦੇ ਖਿਲਾਫ ਹੋਏ ਮਾਮਲੇ ਨੂੰ ਰੱਦ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਰੱਦ ਨਾ ਕਰਨ ਦੇ ਮਾਮਲੇ ਦੇ ਵਿੱਚ ਸੰਘਰਸ਼ ਵਿੱਢਣ ਦੀ ਗੱਲ ਵੀ ਕੀਤੀ ਜਾ ਰਹੀ ਹੈ ਹੁਣ ਵੇਖਣਾ ਹੋਵੇਗਾ ਕਿ ਵਿਸ਼ਵ ਭਾਈਚਾਰਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਿੱਚ ਹੋਏ ਟਕਰਾਵ ਕਿਸ ਮੋੜ ਤੇ ਪਹੁੰਚਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਕ੍ਰਿਸ਼ੀਚਨ ਭਾਈਚਾਰਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਆਹਮਣੇ ਸਾਹਮਣੇ ਨਜ਼ਰ ਆ ਰਹੀਆਂ ਹਨ। ਉੱਥੇ ਹੀ ਕ੍ਰਿਸਚੀਅਨ ਭਾਈਚਾਰੇ ਵੱਲੋਂ ਵੀ ਹੁਣ ਬੰਦਗੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਦੂਜੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੰਦਗੀ ਨਾ ਕਰਨ ਲਈ ਵੀ ਤਾੜਨਾਵਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈਕੋਰਟ ਪਹੁੰਚਿਆ ਕ੍ਰਿਸ਼ਚਨ ਭਾਈਚਾਰਾ