ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਡਰ ਦਾ ਮਾਹੌਲ ਹੈ। ਇਸ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਝੇ ਤੌਰ 'ਤੇ ਮੌਕ ਡ੍ਰਿਲ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਡੀਐਮ ਵਿਕਾਸ ਨੇ ਦੱਸਿਆ ਕਿ ਸ਼ੱਕੀ ਮਰੀਜਾਂ ਬਾਰੇ ਪਤਾ ਲੱਗਣ ਕਾਰਨ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਦੇ ਚਲਦੇ ਅੱਜ ਸ਼ਹਿਰੀ ਇਲਾਕਿਆਂ ਤੇ ਪਿੰਡਾਂ ਵਿੱਚ ਮੌਕ ਡ੍ਰਿਲ ਕਰਵਾਈ ਗਈ ਹੈ ਤਾਂ ਜੋ ਲੋਕਾਂ ਵਿੱਚ ਇਸ ਬਿਮਾਰੀ ਦੇ ਡਰ ਨੂੰ ਖ਼ਤਮ ਕਰਕੇ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕਈ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਲੋਕ ਸ਼ਾਮਲ ਹੋਏ।
ਹੋਰ ਪੜ੍ਹੋ :ਇਟਲੀ ਤੋਂ ਪਰਤੇ ਮੋਹਾਲੀ ਦੇ ਡੀਸੀ ਨੂੰ ਪਤਨੀ ਸਣੇ ਆਇਸੋਲੇਸ਼ਨ ਵਾਰਡ 'ਚ ਰੱਖਿਆ
ਸਿਹਤ ਵਿਭਾਗ ਦੇ ਡਾਕਟਰ ਮਦਨ ਕੁਮਾਰ ਨੇ ਇਸ ਬਾਰੇ ਬੋਲਦੇ ਹੋਏ ਕਿਹਾ ਕਿ ਮੌਕ ਡ੍ਰਿਲ ਦੇ ਦੌਰਾਨ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲੋਕਾਂ ਦੀ ਜਾਂਚ ਕਰ ਰਹੀਆਂ ਹਨ। ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣ, ਇਸ ਤੋਂ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ।