ਅੰਮ੍ਰਿਤਸਰ: ਜਦੋਂ ਹੀ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੁੰਦਾ ਹੈ, ਉਦੋਂ ਹੀ ਪੰਜਾਬ 'ਚ ਬੇਅਦਬੀਆਂ ਦੇ ਮਾਮਲੇ ਵੱਧਦੇ ਜਾਂਦੇ ਹਨ, ਹੁਣ ਵੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਪੰਜਾਬ ਵਿੱਚ ਆਏ ਦਿਨ ਹੀ ਬੇਅਦਬੀ ਦੇ ਮਾਮਲੇ ਵਧਦੇ ਜਾ ਰਹੇ ਹਨ।
ਪਿਛਲੇ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਵਾਪਰੀ ਮੰਦਭਾਗੀ ਘਟਨਾ ਨੇ ਸਿੱਖ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ, ਉਸ ਤੋਂ ਬਾਅਦ ਲਗਾਤਾਰ ਹੀ ਬੇਅਦਬੀ ਦੇ ਮਾਮਲੇ ਫਿਰ ਸਾਹਮਣੇ ਆਉਣ ਲੱਗੇ ਹਨ।
ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ 'ਤੇ ਪਿੰਡ ਭੰਗੂ ਦਾ ਜਿਥੇ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰੀ, ਜਿਸ ਤੋਂ ਕਿ ਪੁਲਿਸ ਨੇ ਮੌਕੇ 'ਤੇ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਇਸ ਸੰਬੰਧੀ ਅੰਮ੍ਰਿਤਸਰ ਦਿਹਾਤੀ ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਭੰਗੂ ਦੇ ਗੁਰਦੁਆਰਾ ਸਾਹਿਬ ਵਿਖੇ ਵਿਅਕਤੀ ਨੇ ਬੇਅਦਬੀ ਕੀਤੀ। ਜਿਸ ਤੋਂ ਬਾਅਦ ਮੌਕੇ 'ਤੇ ਸੰਗਤ ਨੇ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਬੜੀ ਮੁਸ਼ਕਿਲ ਦੇ ਨਾਲ ਦੇਰ ਰਾਤ 2 ਵਜੇ ਤੱਕ ਸੰਗਤ ਦੇ ਵਿੱਚੋਂ ਵਿਅਕਤੀ ਨੂੰ ਸਹੀ ਸਲਾਮਤ ਪੁਲਿਸ ਨੇ ਆਪਣੇ ਕਬਜ਼ੇ 'ਚ ਲਿਆ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਕੋਲੋਂ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਉਹ ਵੈਸਟ ਬੰਗਾਲ ਦਾ ਰਹਿਣ ਵਾਲਾ ਹੈ ਅਤੇ ਪੁਲਿਸ ਦੀ ਜਾਂਚ ਵਿੱਚ ਪਾਇਆ ਗਿਆ ਕਿ ਇਹ ਦੋਸ਼ੀ ਮੁਸਲਿਮ ਧਰਮ ਨਾਲ ਸੰਬੰਧਤ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਸ ਦਾ ਮੈਡੀਕਲ ਅਤੇ ਹੋਰ ਟੈਸਟ ਕਰਵਾਏ ਜਾ ਰਹੇ ਹਨ ਅਤੇ ਇਸਦਾ ਬਾਇਓਮੈਟਰਿਕ ਟੈਸਟ ਵੀ ਕਰਵਾਇਆ ਜਾਵੇਗਾ ਤਾਂ ਜੋ ਕਲੀਅਰ ਪਤਾ ਚੱਲ ਸਕੇ ਕਿ ਇਹ ਦੋਸ਼ੀ ਕਿੱਥੋਂ ਦਾ ਰਹਿਣ ਵਾਲਾ ਹੈ ਅਤੇ ਐੱਸਐੱਸਪੀ ਦਿਹਾਤੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਣ ਇਸ ਦਾ ਮਾਣਯੋਗ ਅਦਾਲਤ ਵਿਚ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਅੱਗੇ ਦੀ ਪੁੱਛਗਿੱਛ ਵੀ ਕੀਤੀ ਜਾਵੇਗੀ, ਫਿਲਹਾਲ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੋਦੀ ਦੀ ਸੁਰੱਖਿਆ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਇੱਕ ਸਿੱਕੇ ਦੇ...