ETV Bharat / city

ਅਜਨਾਲਾ ਤੇਲ ਟੈਂਕਰ ਧਮਾਕਾ : ਕੋਰਟ ਨੇ ਚਾਰਾਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ - ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

ਪੁਲਿਸ ਵੱਲੋਂ ਅਜਨਾਲਾ ਤੇਲ ਟੈਂਕਰ ਧਮਾਕਾ ਮਾਮਲੇ ਦੇਚਾਰਾਂ ਮੁਲਜ਼ਮਾਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੇ ਕੋਰਟ ਨੇ ਚਾਰਾਂ ਮੁਲਜ਼ਮਾਂ ਦੀ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ
ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ
author img

By

Published : Sep 24, 2021, 7:15 AM IST

ਅੰਮ੍ਰਿਤਸਰ : ਅਗਸਤ ਮਹੀਨੇ 'ਚ ਅਜਨਾਲਾ ਸ਼ਹਿਰ ਦੇ ਇੱਕ ਪੈਟਰੋਲ ਪੰਪ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਚ ਹੋਏ ਧਮਾਕੇ ਮਾਮਲੇ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਵੱਲੋਂ ਇਸ ਮਾਮਲੇ 'ਚ ਨਾਮਜ਼ਦ ਚਾਰੇ ਦੋਸ਼ੀਆਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਚਾਰਾਂ ਮੁਲਜ਼ਮਾਂ ਵਿੱਕੀ ਭੱਟੀ ਵਾਸੀ ਬਲਵ੍ਹੜਾਲ, ਰੂਬਲ ਸਿੰਘ ਵਾਸੀ ਭੱਖ਼ਾ ਤਾਰਾ ਸਿੰਘ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਉੱਗਰ ਔਲਖ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਨੂੰ ਪਹਿਲਾਂ 4 ਦਿਨਾਂ ਲਈ ਪੁਲਿਸ ਰਿਮਾਂਡ ਵਿੱਚ ਭੇਜਿਆ ਗਿਆ ਸੀ।

ਇਸ ਬਾਰੇ ਦੱਸਦੇ ਹੋਏ ਥਾਣਾ ਅਜਨਾਲਾ ਦੇ ਮੁੱਖੀ ਮੋਹਿਤ ਕੁਮਾਰ ਨੇ ਦੱਸਿਆ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ 8 ਅਗਸਤ ਨੂੰ ਪਾਕਿਸਤਾਨੀ ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ। ਇਸ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਚਾਰੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਲਜ਼ਮਾਂ ਕੋਲੋਂ ਅਜੇ ਵੀ ਘਟਨਾ ਸਬੰਧੀ ਪੁੱਛਗਿੱਛ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ ਹੁਣ ਤੱਕ ਘਟਨਾ ਲਈ ਵਰਤੋ ਕੀਤਾ ਗਿਆ ਮੋਟਰਸਾਈਕਲ, ਟਿਫਨ ਬੰਬ ਨਾਲ ਜੁੜੀ ਸਮਗਰੀ ਤੇ ਥਰਮਾਕੋਲ, ਪੈਨ ਡ੍ਰਾਈਵ ਆਦਿ ਬਰਾਮਦ ਕੀਤੀ ਗਈ ਹੈ।

ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਇਨ੍ਹਾਂ ਨੌਜਵਾਨਾਂ ਦਾ ਸਬੰਧ 'ਚ ਇਹ ਵੀ ਪਤਾ ਲੱਗਾ ਹੈ ਕਿ ਤੇਲ ਟੈਂਕਰ 'ਤੇ ਹੋਇਆ ਧਮਾਕਾ ਕੋਈ ਆਮ ਧਮਾਕਾ ਨਹੀਂ ਸੀ, ਬਲਕਿ ਇਹ ਧਮਾਕਾ ਕਰਨ ਦਾ ਮੁੱਖ ਉਦੇਸ਼ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨਾ ਸੀ

ਇਹ ਵੀ ਪੜ੍ਹੋ : ਲੱਖਾਂ ਦੀ ਜਾਅਲੀ ਕਰੰਸੀ ਸਮੇਤ ਨੌਜਵਾਨ ਗ੍ਰਿਫ਼ਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.