ETV Bharat / city

ਸੁਖਬੀਰ ਬਾਦਲ ਨੇ ਕੱਢੀ ਯੂਪੀ ਸਰਕਾਰ 'ਤੇ ਭੜਾਸ, ਖੀਰੀ ਮਾਮਲੇ 'ਚ ਵੱਡਾ ਐਲਾਨ - ਸੁਖਬੀਰ ਬਾਦਲ

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ,ਯੂਪੀ ਦੇ ਲਖੀਮਪੁਰ ਖ਼ਿਰੀ ਵਿੱਚ ਕਿਸਾਨਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।

ਸੁਖਬੀਰ ਬਾਦਲ ਨੇ ਕੱਢੀ ਯੂਪੀ ਸਰਕਾਰ 'ਤੇ ਭੜਾਸ, ਖੀਰੀ ਮਾਮਲੇ 'ਚ ਵੱਡਾ ਐਲਾਨ

author img

By

Published : Oct 6, 2021, 7:08 PM IST

ਅੰਮ੍ਰਿਤਸਰ: ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ(AMRITSAR) ਵਿੱਚ ਵੱਖ -ਵੱਖ ਥਾਵਾਂ 'ਤੇ ਆਮ ਲੋਕਾਂ ਨੂੰ ਮਿਲੇ। ਇਸ ਮੌਕੇ ਲੋਕਾਂ ਅਤੇ ਵਪਾਰੀਆਂ ਨੂੰ ਮਿਲਕੇ ਮੁਸ਼ਕਿਲਾਂ ਨੂੰ ਜਾਣਿਆ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਕੋਈ ਵੀ ਦੋਸ਼ੀ ਲਖੀਮਪੁਰ ਖ਼ੀਰੀ(Lakhimpur Khiri) ਮਾਮਲੇ ਵਿੱਚ ਨਹੀਂ ਫੜੇ ਗਏ। ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ’ਤੇ ਬੀਜੇਪੀ(BJP) ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜੋ ਅਤਿ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜਤ ਪਰਿਵਾਰਾਂ ਨੂੰ ਮਿਲੇਗਾ।

ਸੁਖਬੀਰ ਬਾਦਲ ਨੇ ਕੱਢੀ ਯੂਪੀ ਸਰਕਾਰ 'ਤੇ ਭੜਾਸ, ਖੀਰੀ ਮਾਮਲੇ 'ਚ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਯੂਪੀ(UP) ਦੇ ਮੁੱਖ ਮੰਤਰੀ ਇਨਸਾਫ਼ ਦੇਣਗੇ ਜਾਂ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਪੱਤਰ ਲਿਖਿਆ ਹੈ ਭਾਰਤ ਸਰਕਾਰ(punjab goverment) ਨੇ ਸਮਾਂ ਮੰਗਿਆ ਹੈ। ਕਿਹਾ ਕਿ ਕਾਂਗਰਸ ਸਰਕਾਰ ਪ੍ਰਿਯੰਕਾ ਗਾਂਧੀ(Congress government Priyanka Gandhi) ਨੂੰ ਆਜ਼ਾਦ ਕਰਵਾਉਣ ਲਈ ਰਾਜਨੀਤੀ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਯੂਪੀ ਲਈ ਇੱਕ ਵੱਡਾ ਕਾਫ਼ਲਾ ਭੇਜਿਆ ਜਾਣਾ ਹੈ।

ਪਰ ਉਸ ਕਾਫ਼ਲੇ ਦਾ ਅਰਥ ਹੈ ਪ੍ਰਿਯੰਕਾ ਨੂੰ ਰਿਹਾਅ ਕਰਵਾਉਣਾ। ਅਤੇ ਸ਼੍ਰੋਮਣੀ ਅਕਾਲੀ ਦਲ(Shiromani Akali Dal) ਵੀ ਜਲਦ ਹੀ ਆਪਣਾ ਇਕ ਵਫਦ ਲਖੀਮਪੁਰ ਖ਼ੀਰੀ ਨੂੰ ਭੇਜੇਗਾ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੀ ਸਥਿਤੀ ਦਾ ਪਤਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਜ਼ਖਮੀ ਕਿਸਾਨ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿੱਥੇ ਉਸਦਾ ਆਪਰੇਸ਼ਨ ਸਫ਼ਲ ਰਿਹਾ ਹੈ। ਬਾਕੀ ਲੋਕਾਂ ਨੂੰ ਮਿਲ ਕੇ ਸਥਿਤੀ ਦਾ ਪਤਾ ਲਗਾਇਆ ਜਾਵੇਗਾ। ਯੂਪੀ ਸਰਕਾਰ ਨੂੰ ਜਿੰਨੀ ਛੇਤੀ ਹੋ ਸਕੇ ਦੋਸ਼ੀਆਂ ਨੂੰ ਫੜਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਅਨਿਲ ਜੋਸ਼ੀ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਸੁਖਬੀਰ ਬਾਦਲ(Sukhbir Badal) ਨੇ ਕਿਹਾ ਕਿ ਹੁਣ ਤੱਕ ਕਿਸਾਨਾਂ ਲਈ ਕੋਈ ਹੱਲ ਨਹੀਂ ਲੱਭਿਆ ਗਿਆ, ਇਹ ਮਾਮਲਾ ਵਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਨੁਕਸਾਨ ਬਹੁਤ ਹੋਵੇਗਾ।

ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਕਾਂਡ: ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦਾ ਵਫ਼ਦ ਪਹੁੰਚਿਆ ਸੀਤਾਪੁਰ

ETV Bharat Logo

Copyright © 2025 Ushodaya Enterprises Pvt. Ltd., All Rights Reserved.