ਅੰਮ੍ਰਿਤਸਰ: ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਨਸ਼ਿਆਂ ਦੇ ਇੱਕ ਮਾਮਲੇ ਨੂੰ ਲੈ ਕੇ ਸਾਬਕਾ ਆਈ.ਪੀ.ਐੱਸ ਅਤੇ ਆਮ ਆਦਮੀ ਪਾਰਟੀ ਆਗੂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅੱਗੇ ਵਧਣ ਲਈ ਪੁਲਿਸ ਅਤੇ ਅਕਾਲੀ ਵਰਕਰਾਂ 'ਚ ਝੜਪ ਵੀ ਹੋਈ। ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੋਕੇ ਪ੍ਰਦਰਸ਼ਨ ਕਰ ਰਹੇ ਅਕਾਲੀ ਆਗੂਆਂ ਦਾ ਕਹਿਣਾ ਕਿ 15 ਕਰੋੜ ਦੇ ਨਸ਼ਾ ਦੇ ਮਾਮਲੇ 'ਚ ਮੁਲਜ਼ਮ ਰਾਜੀਵ ਭਗਤ ਕੁੰਵਰ ਵਿਜੇ ਪ੍ਰਤਾਪ ਦੇ ਖਾਸਮਖਾਸ ਹੈ। ਅਕਾਲੀ ਦਲ ਦਾ ਕਹਿਣਾ ਕਿ ਕੁੰਵਰ ਵਿਜੇ ਪ੍ਰਤਾਪ ਵੀ ਇਸ ਮਾਮਲੇ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਕਿ ਹਿਮਾਚਲ 'ਚ 15 ਕਰੋੜ ਦੇ ਫੜੇ ਗਏ ਨਸ਼ੇ ਵਿੱਚ ਬਹੁਤ ਸਾਰੇ ਨਾਮ ਸਾਹਮਣੇ ਆ ਰਹੇ ਹਨ ਅਤੇ ਇਸ ਕੇਸ ਵਿੱਚ ਰਾਜੀਵ ਭਗਤ ਦਾ ਨਾਮ ਵੀ ਸ਼ਾਮਲ ਹੈ, ਜੋ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾ ਕਹਿਣਾ ਕਿ ਰਾਜੀਵ ਭਗਤ ਕੁੰਵਰ ਵਿਜੇ ਪ੍ਰਤਾਪ ਦੇ ਕਰੀਬੀ ਹਨ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਨੂੰਨ ਵਿਵਸਥਾ ਨੂੰ ਬਣਾਏ ਰੱਖਣ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਅਕਾਲੀ ਵਰਕਰਾਂ ਦੀ ਪੁਲਿਸ ਨਾਲ ਮਾਮੂਲੀ ਝੜਪ ਹੋਈ ਹੈ,ਜਿਸ 'ਚ 15 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਸਫ਼ਾਈ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੇ ਰਾਜ ਕੁਮਾਰ ਵੇਰਕਾ-ਹਰਪਾਲ ਚੀਮਾ