ETV Bharat / city

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਪਾਉਂਟਾ ਸਾਹਿਬ ਜੀ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

author img

By

Published : May 22, 2022, 7:50 AM IST

ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ। ਪਾਠ ਦੇ ਭੋਗ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।

akhand path starts in remembering martyrs Gurudwara Paonta Sahib Ji by shiromani committee
ਸ਼੍ਰੋਮਣੀ ਕਮੇਟੀ ਵੱਲੋਂ ਗੁਰੂਦੁਆਰਾ ਪੌਂਟਾ ਸਾਹਿਬ ਜੀ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਇਸ ਸਮੇਂ ਸੰਗਤਾਂ ਨੂੰ ਵੱਧ-ਚੜ੍ਹਕੇ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ। ਉਨ੍ਹਾਂ ਕਿਹਾ ਕਿ ਪਾਠ ਦੇ ਭੋਗ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿੱਚ ਹੋ ਰਹੇ ਸਮਾਗਮ ਸਮੇਂ ਸ਼ਾਮਲ ਦੀ ਅਪੀਲ ਵੀ ਕੀਤੀ।

ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਬਾਹਰ ਦੋ ਧਿਰਾਂ ’ਚ ਖੂਨੀ ਟਕਰਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.