ਅੰਮ੍ਰਿਤਸਰ: ਅਮਰੀਕਾ 'ਚ ਭਾਰਤ ਦੇ ਰਾਜਦੂਤ (Ambassador of India in America) ਤਰਨਜੀਤ ਸਿੰਘ ਸੰਧੂ (Taranjit Singh Sandhu) ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਦਰਸ਼ਨ ਕੀਤੇ ਹਨ। ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ ਤੋਂ ਹੀ ਸਬੰਧਤ ਹਨ। ਇਸ ਦੌਰਾਨ ਉਨ੍ਹਾਂ ਆਪਣੇ ਦਾਦਾ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਨਾਂ 'ਤੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਨਾਲ ਹੀ ਸੰਬੰਧਿਤ ਹਨ ਤੇ ਹਰ ਸਾਲ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਆਪਣੇ ਦਾਦਾ ਜੀ ਦੇ ਨਾਂ 'ਤੇ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵੀ ਦੇਖਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੋਣਾ ਦੇਸ਼ਾਂ ਦੇ ਰਿਸ਼ਤਿਆਂ 'ਤੇ ਬੋਲਦਿਆਂ ਹੋਏ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਰਿਸ਼ਤੇ ਬਹੁਤ ਸ਼ੁਖਾਲੇ ਹਨ। ਸੁਰੱਖਿਆ, ਏਜੁਕੇਸ਼ ਅਤੇ ਦਵਾਈਆਂ ਨੂੰ ਲੈ ਕੇ ਅਮਰੀਕਾ ਅਤੇ ਭਾਰਤ ਮਿਲ ਕੇ ਕੰਮ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਉਪ ਕੁਲਪਤੀ ਬਿਸ਼ਨ ਸਿੰਘ ਸਮੁੰਦਰੀ ਦੇ ਬੇਟੇ ਅਤੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੁਪਰੀਡੈਂਟ ਮਲਕੀਤ ਸਿੰਘ ਵੈਰੋਵਾਲ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਸਿਰੋਪਾ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਰੂਪ ਦੇ ਕੇ ਸਨਮਾਨਤ ਵੀ ਕੀਤਾ ਗਿਆ।