ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਫਰਮਾਨ ਮੁਤਾਬਿਕ ਸਰਕਾਰੀ ਮੁਲਾਜ਼ਮਾਂ (Government employees) ਨੂੰ ਸਵੇਰੇ 9 ਵਜੇ ਦਫਤਰਾਂ ਚ ਹਾਜਰ ਹੋਣਾ ਹੋਵੇਗਾ। ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ ਹੋ ਸਕਦੀ ਹੈ।
ਆਦੇਸ਼ਾਂ ਦੀ ਉੱਡਈਆਂ ਧੱਜੀਆਂ
ਪਰ ਜ਼ਿਲ੍ਹੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (punjab chief minister charanjit singh channi) ਦੇ ਤਤਕਾਲ ਜਾਰੀ ਆਦੇਸ਼ਾਂ ਦੀਆਂ ਪਹਿਲੇ ਦਿਨ ਹੀ ਧੱਜੀਆਂ ਉੱਡਦੀਆਂ ਹੋਈਆਂ ਦਿਖਾਈ ਦਿੱਤੀਆਂ। ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਵੀ ਸਰਕਾਰੀ ਮੁਲਾਜ਼ਮਾਂ ਦੀਆਂ ਕੁਰਸੀਆਂ ਖਾਲੀਆਂ ਰਹੀਆਂ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੀਂਹ ਦਾ ਦਿੱਤਾ ਗਿਆ ਹਵਾਲਾ
ਉੱਥੇ ਹੀ ਦੂਜੇ ਪਾਸੇ ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ (Amritsar administration) ਅਤੇ ਰੈੱਡ ਕਰਾਸ ਅਧਿਕਾਰੀ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕੀਤੀ ਵੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਵੱਲੋਂ ਆਦੇਸ਼ਾਂ ਦੀ ਪਾਲਣਾ ਕਰਵਾਈ ਵੀ ਜਾ ਰਹੀ ਹੈ। ਪਰ ਆਦੇਸ਼ਾਂ ਦਾ ਪਹਿਲਾਂ ਦਿਨ ਹੋਣ ਕਾਰਨ ਅਤੇ ਮੌਸਮ ਦੀ ਖ਼ਰਾਬੀ ਹੋਣ ਕਾਰਨ ਕੁਝ ਅਧਿਕਾਰੀ ਸਮੇਂ ਸਿਰ ਨਹੀ ਪਹੁੰਚ ਪਾਏ ਹਨ ਜਲਦ ਹੀ ਉਨ੍ਹਾਂ ਨੂੰ ਸਮਝਾਇਆ ਜਾਵੇਗਾ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਸਮਝਾਉਣ ਦੇ ਬਾਵਜੁਦ ਵੀ ਜੇਕਰ ਕੋਈ ਸਰਕਾਰੀ ਮੁਲਾਜ਼ਮ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜੋ: ਸਰਕਾਰੀ ਕਰਮਚਾਰੀਆਂ ਦੇ ਲਈ ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼
ਦੱਸ ਦਈਏ ਕਿ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਲਈਸੋਮਵਾਰ ਨੂੰ ਸੂਬਾ, ਜ਼ਿਲ੍ਹਾ, ਤਹਿਸੀਲ, ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫ਼ਤਰੀ ਸਮੇਂ ਤੱਕ ਜਨਤਾ ਲਈ ਉਪਲਬੱਧ ਰਹਿਣ। ਮੁਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ 'ਤੇ ਨਜ਼ਰ ਰੱਖੀ ਜਾ ਸਕੇ।"
ਇਹ ਵੀ ਪੜੋ: ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਐਕਸ਼ਨ ਮੋਡ 'ਚ ਸਰਕਾਰੀ ਬਾਬੂ, ਵੇਖੋ ਰਿਆਲਟੀ ਚੈਕ