ਅੰਮ੍ਰਿਤਸਰ: ਨਿਗਮ ਮੁਲਾਜਮਾਂ ਨੇ ਕੈਪਟਨ ਸਰਕਾਰ ਦੀ ਸਲਾਘਾ ਕਰਦਿਆਂ ਇੱਕ ਜਿੰਦਾ ਮਾਰਚ ਦਾ ਅਗਾਜ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਨਗਰ ਨਿਗਮ ਆਟੋ ਵਰਕਰਜ ਯੂਨੀਅਨ ਦੇ ਪ੍ਰਧਾਨ ਆਸ਼ੂ ਨਾਹਰ ਨੇ ਕੀਤੀ ਇਸ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਨਿਗਮ ਮੁਲਾਜਮਾਂ ਨੇ ਹਿੱਸਾ ਲਿਆ।
ਇਸ ਮੌਕੇ ਗਲਬਾਤ ਕਰਦਿਆਂ ਪ੍ਰਧਾਨ ਆਸ਼ੂ ਨਾਹਰ ਨੇ ਦੱਸਿਆ ਕਿ ਅਸੀਂ ਸੂਬੇ ਦੀ ਕੈਪਟਨ ਸਰਕਾਰ ਦੇ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਨਿਗਮ ਦੇ ਦਰਜਾ ਚਾਰ ਮੁਲਾਜਮਾਂ ਦੇ ਹੱਕਾ ਦੀ ਹਮੇਸ਼ਾ ਰਾਖੀ ਕਰਦਿਆਂ ਉਨ੍ਹਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿੱਤੇ ਹਨ। ਪਰ ਅੰਮ੍ਰਿਤਸਰ ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਏ ਦਿਨ ਨਿਗਮ ਮੁਲਾਜ਼ਮਾਂ ਦੇ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਅਤੇ ਉਨ੍ਹਾਂ ਨੂੰ ਚੋਰ ਤੱਕ ਕਹਿਣਾ ਚਿੰਤਾ ਦਾ ਵਿਸ਼ਾ ਹੈ। ਇਸ 'ਤੇ ਸਾਡੇ ਮੁਲਾਜ਼ਮ ਭਾਈਚਾਰੇ ਨੇ ਸਖ਼ਤ ਨੋਟਿਸ ਲੈਂਦਿਆਂ ਕੈਪਟਨ ਸਰਕਾਰ ਅੱਗੇ ਬੇਨਤੀ ਕੀਤੀ ਹੈ ਕਿ ਮੇਅਰ ਸਾਬ੍ਹ ਦੇ ਇਸ ਰਵੱਇਏ ਸੰਬਧੀ ਸਖ਼ਤ ਐਕਸ਼ਨ ਲੈਣ ਤਾਂ ਜੋ ਭੱਵਿਖ ਵਿੱਚ ਭਾਈਚਾਰੇ ਦੀ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ।