ਅੰਮ੍ਰਿਤਸਰ: ਪੁਲਿਸ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਏਸੀਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 23 ਹਜ਼ਾਰ, 900 ਨਸ਼ੀਲੀ ਗੋਲੀਆਂ ਤੇ ਕੈਪਸੂਲ ਵੀ ਬਰਾਮਦ ਕੀਤੇ ਗਏ।
ਪੁਲਿਸ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਮੁਲਜ਼ਮਾਂ ਦੀ ਚੈਂਕਿੰਗ ਕੀਤੀ ਗਈ ਜਿਸ ਦੌਰਾਨ ਇਨ੍ਹਾਂ ਕੋਲੋਂ ਵੱਡੀ ਗਿਣਤੀ ਵਿੱਚ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਹ ਨਸ਼ੀਲੀ ਗੋਲੀਆਂ ਇਨ੍ਹਾਂ ਅੱਗੇ ਕਿਨ੍ਹਾਂ ਨੂੰ ਦੇਣੀਆਂ ਸੀ ਇਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਤੇ ਇਨ੍ਹਾਂ ਉਤੇ ਪਹਿਲਾਂ ਵੀ ਕੋਈ ਮੁਕਦਮਾ ਦਰਜ ਹੈ ਜਾਂ ਨਹੀਂ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।