ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਪੰਜਾਬ ਵਿੱਚ ਕੋਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ। ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ। ਇਸ ਕੜੀ 'ਚ ਅਮ੍ਰਿਤਸਰ ਪੁਲਿਸ ਵੱਲੋਂ ਨਾਈਟ ਕਰਫਿਊ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਸ ਮੌਕੇ ਮਾਝੇ ਦੀ ਸ਼ੁਰੂਆਤੀ ਹੱਦ ਮੰਨੇ ਜਾਣ ਵਾਲੇ ਬਿਆਸ ਦਰਿਆ ਪੁੱਲ 'ਤੇ ਨਾਕੇ ਦੌਰਾਨ ਪੁਲਿਸ ਮੁਲਾਜ਼ਮ ਚੈਕਿੰਗ ਕਰਦੇ ਨਜ਼ਰ ਆਏ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਨੂੰ ਰੋਕ ਕੇ ਮਾਸਕ ਵੰਡੇ ਗਏ ਤੇ ਉਨ੍ਹਾਂ ਨੂੰ ਬਿਨਾਂ ਮਾਸਕ ਨਾ ਘੁੰਮਣ ਦੀ ਚੇਤਾਵਨੀ ਦਿੱਤੀ ਗਈ।
ਇਸ ਦੌਰਾਨ ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਮੁਤਾਬਕ ਨਾਕੇਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਨਾਕੇ ਉੱਤੇ ਰੋਜ਼ਾਨਾ ਚੈਕਿੰਗ ਦੇ ਨਾਲ-ਨਾਲ ਵਿਸ਼ੇਸ਼ ਤੌਰ 'ਤੇ ਬਿਨਾ ਮਾਸਕ ਜਾ ਰਹੇ ਰਾਹਗੀਰਾਂ ਤੇ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਤੇ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਲੋਕ ਪੁਲਿਸ ਦੀ ਚੇਤਾਵਨੀ ਤੋਂ ਬਾਅਦ ਵੀ ਬਿਨਾਂ ਮਾਸਕ ਪਾਏ ਘੁੰਮਣ ਵਾਲਿਆਂ ਦੇ ਚਲਾਨ ਵੀ ਕੱਟੇ ਜਾਣਗੇ।