ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਿਸ ਵਲੋਂ ਬੀਤੇ 01 ਸਤੰਬਰ 2017 ਨੂੰ ਗੈਂਗਸਟਰ ਸ਼ੁਭਮ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਅਤੇ ਇੱਕ ਪੁਲਿਸ ਅਧਿਕਾਰੀ ਨੂੰ ਇਸ ਦੌਰਾਨ ਗੋਲ਼ੀ ਮਾਰਨ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ 181 ਨੰਬਰ ਮੁਕਦਮੇ ਦੀ ਤਫਤੀਸ਼ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਥਿਤ ਤੌਰ ‘ਤੇ ਨਾਮ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਸਜਿਟ ਰਿਮਾਂਡ ਹਾਸਲ ਕੀਤਾ।
ਇਹ ਵੀ ਪੜੋ: ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ, ਕਿਹਾ-ਹਰਿਆਣਾ ਆਪਣੀ ਵਿਧਾਨ ਸਭਾ...
ਰਿਮਾਂਡ ਹਾਸਲ ਕਰ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੂਡਿਸਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 6 ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉੱਥੇ ਹੀ ਜੱਗੂ ਭਗਵਾਨਪੁਰੀਆ ਨੂੰ ਮਾਣਯੋਗ ਕੋਰਟ ‘ਚ ਪੇਸ਼ ਕਰਨ ਤੋਂ ਪਹਿਲਾਂ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ।
ਇਸ ਦੌਰਾਨ ਐਸ ਪੀ ਜੇਐਸ ਵਾਲੀਆ ਨੇ ਦੱਸਿਆ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿੱਚ ਇੱਕ 181 ਨੰਬਰ ਮੁਕਦਮਾ ਸੀ, ਜਿਸ ਵਿੱਚ ਕਥਿਤ ਮੁਲਜ਼ਮ ਸ਼ੁਭਮ ਨੂੰ ਭਜਾਉਣ ਦੇ ਵਿੱਚ ਬਾਕੀ ਕਥਿਤ ਮੁਲਜਮਾਂ ਕਿ ਕੀਤੀ ਪੁੱਛਗਿੱਛ ਦੌਰਾਨ ਜੱਗੂ ਭਗਵਾਨਪੁਰੀਆ ਦਾ ਰੋਲ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਸ਼ਟੀ ਕਰਨ ਦੀ ਲਈ ਉਸਨੂੰ ਲਿਆਂਦਾ ਗਿਆ ਹੈ ਅਤੇ ਮਾਣਯੋਗ ਅਦਾਲਤ ਵੱਲੋਂ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜੋ: ਪਰਚਿਆਂ ਤੋਂ ਖਫ਼ਾ ਮੌਜੂਦਾ ਸਰਪੰਚ ਦੇ ਪਤੀ ਨੇ ਕੀਤਾ ਅਨੋਖਾ ਪ੍ਰਦਰਸ਼ਨ, ਗੱਡੀ ‘ਤੇ ਲਾਲ ਬੱਤੀ ਲਗਾ ਸ਼ਹਿਰ ‘ਚ ਦਿੱਤੇ ਗੇੜੇ