ਅੰਮ੍ਰਿਤਸਰ: ਜ਼ਿਲ੍ਹੇ ਦੇ ਪੁਲਿਸ ਵੱਲੋ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਪੁਲਿਸ ਡਰੋਨਾਂ ਰਾਹੀ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇੱਕ ਸਮੱਗਲਰ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਲਜ਼ਮ ਕੋਲੋਂ 2 ਡਰੋਨ, 1 ਪਿਸਟਲ ਬੋਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਸੂਬੇ ਦੇ ਸਰਹੱਦੀ ਖੇਤਰ ’ਚ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆਉਂਦਾ ਹੈ। ਕਦੇ ਡਰੋਨ ਅਤੇ ਕਦੇ ਹੈਰੋਇਨ ਵੱਡੀ ਮਾਤਰਾ ਚ ਬਰਾਮਦ ਕੀਤੀ ਜਾਂਦੀ ਹੈ। ਕਈ ਵਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਹੈ। ਜਿਸ ’ਤੇ ਮੌਕੇ ’ਤੇ ਤੈਨਾਤ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਫਾਇਰਿੰਗ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਸਰਹੱਦਾਂ ਤੇ ਜ਼ਿਆਦਾਤਰ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਕਈ ਵਾਰ ਬੀਐੱਸਐਫ ਨੂੰ ਵੱਡੀ ਮਾਤਰਾ ਚ ਨਸ਼ਾ ਬਰਾਮਦ ਹੋਇਆ ਹੈ। ਪਾਕਿਸਤਾਨ ਦੇ ਮਾੜੇ ਮਨਸੂਬਿਆਂ ਨੂੰ ਬੀਐਸਐਫ ਵੱਲੋਂ ਹਰ ਵਾਰ ਨਾਕਾਮ ਕੀਤਾ ਜਾਂਦਾ ਰਿਹਾ ਹੈ।
ਇਹ ਵੀ ਪੜੋ: ਪੰਜਾਬ ’ਚ ਕੋਰੋਨਾ ਦੀ ਮੁੜ ਐਂਟਰੀ, ਸਰਕਾਰ ਵੱਲੋਂ ਸ਼ਖਤ ਹਿਦਾਇਤਾਂ ਜਾਰੀ