ETV Bharat / city

ਇਸ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਬੈਠਕ

author img

By

Published : Jul 26, 2021, 9:00 AM IST

Updated : Jul 26, 2021, 10:32 AM IST

ਬੇਅਦਬੀਆਂ ਦੇ ਮਾਮਲੇ ਨੂੰ ਲੈਕੇ ਜਿਥੇ ਸਿਆਸਤ ਪੁਰੀ ਤਰ੍ਹਾਂ ਗਰਮ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਖ਼ਤ ਰੁਖ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਨੂੰ ਲੈਕੇ ਬੈਠਕ ਬੁਲਾਈ ਗਈ ਹੈ।

ਬੇਅਦਬੀਆਂ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਬੈਠਕ

ਅੰਮ੍ਰਿਤਸਰ: ਬੇਅਦਬੀਆਂ ਦੇ ਮਾਮਲੇ ਨੂੰ ਲੈਕੇ ਜਿਥੇ ਸਿਆਸਤ ਪੁਰੀ ਤਰ੍ਹਾਂ ਗਰਮ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਖ਼ਤ ਰੁਖ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਨੂੰ ਲੈਕੇ 11 ਵਜੇ ਬੈਠਕ ਬੁਲਾਈ ਗਈ ਹੈ। ਜਥੇਦਾਰ ਸਾਹਿਬ ਵਲੋਂ ਸ੍ਰੀ ਅਕਾਲ ਸਾਹਿਬ 'ਤੇ ਇਹ ਬੈਠਕ ਬੁਲਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਇਸ ਬੈਠਕ 'ਚ ਸ਼ਾਮਲ ਹੋਣ ਲਈ ਕਈ ਸਿੱਖ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਦੇ ਮੁਖੀਆਂ ਅਤੇ ਬੁੱਧੀਅਜੀਵੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਰਾਣੀ SIT ਦੇ ਮੁਖੀ ਰਣਬੀਰ ਸਿੰਘ ਖੱਟੜਾ ਨੂੰ ਵੀ ਇਸ ਬੈਠਕ 'ਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੈ।

ਇਸ ਇਕੱਤਰਤਾ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰਿੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੋਂ ਸਿੱਖ ਅਤੇ ਧਾਰਮਿਕ ਜਥੇਬੰਦੀਆਂ ਅਤੇ ਸੀਨੀਅਰ ਪੱਤਰਕਾਰਾਂ ਦੇ ਸੁਝਾਅ ਵੀ ਲਏ ਜਾਣਗੇ।

ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ 'ਤੇ ਸਵਾਲ ਖੜੇ ਕੀਤੇ ਸੀ। ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ 'ਤੇ ਡੇਰਾ ਮੁਖੀ ਰਾਮ ਰਹੀਮ ਨੂੰ ਬਚਾਉਣ ਦੇ ਇਲਜ਼ਾਮ ਲਗਾਏ ਗਏ ਸਨ।

ਇਹ ਵੀ ਪੜ੍ਹੋ:ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਦੀ ਹੋਈ ਚੋਣ

Last Updated : Jul 26, 2021, 10:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.