ਅੰਮ੍ਰਿਤਸਰ : ਪੁਰਾਣੀ ਰੰਜਿਸ਼ ਦੇ ਤਹਿਤ ਅੰਮ੍ਰਿਤਸਰ ਸੁਲਤਾਨਵਿੰਡ ਰੋਡ 'ਤੇ ਗੋਬਿੰਦ ਸਿੰਘ ਨਗਰ ਇਲਾਕੇ ਵਿੱਚ ਸੁਖਵਿੰਦਰ ਸਿੰਘ ਨਾਮ ਦੇ ਵਿਅਕਤੀ ਦਾ ਆਪਣੇ ਗਵਾਂਢ 'ਚ ਝਗੜਾ ਹੋ ਗਿਆ। ਜਿਸ ਦੌਰਾਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਦੁਖੀ ਸੁਖਵਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਖੁਦਕੁਸ਼ੀ ਕਰ ਲਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਦੱਖਣੀ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸੁਖਵਿੰਦਰ ਸਿੰਘ ਦਾ ਹਰਭਜਨ ਸਿੰਘ ਨਾਮ ਦੇ ਵਿਅਕਤੀ ਨਾਲ ਝਗੜਾ ਹੋਇਆ ਸੀ ਅਤੇ ਉਸ ਦੇ ਕੁਝ ਅਣਪਛਾਤੇ ਸਾਥੀਆਂ ਵੱਲੋਂ ਇਨ੍ਹਾਂ ਦੇ ਘਰ ਆ ਕੇ ਹਮਲਾ ਵੀ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਹਰਭਜਨ ਸਿੰਘ 'ਤੇ ਕਾਰਵਾਈ ਕਰਨ ਦੀ ਥਾਂ ਸੁਖਵਿੰਦਰ ਸਿੰਘ 'ਤੇ ਮਾਮਲਾ ਦਰਜ ਕਰ ਦਿੱਤਾ। ਜਿਸ ਤੋਂ ਬਾਅਦ ਹਰਭਜਨ ਸਿੰਘ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਪੀ.ਏ ਪਰਮਜੀਤ ਸਿੰਘ ਅਤੇ ਏ.ਐਸ.ਆਈ ਨਰਿੰਦਰ ਸਿੰਘ ਲਗਾਤਾਰ ਹੀ ਸੁਖਵਿੰਦਰ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸੀ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘੇ ਤੋਂ ਕੀਤੇ ਗੁਰੂਘਰ ਦੇ ਦਰਸ਼ਨ ਦੀਦਾਰੇ
ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਦੁਖੀ ਹੋ ਕੇ ਸੁਖਵਿੰਦਰ ਸਿੰਘ ਨੇ ਇੱਕ ਖੁਦਕੁਸ਼ੀ ਨੋਟ ਲਿਖ ਕੇ ਅੰਮ੍ਰਿਤਸਰ ਦੇ ਨਿੱਜੀ ਹੋਟਲ ਵਿੱਚ ਆ ਕੇ ਖ਼ੁਦਕੁਸ਼ੀ ਕਰ ਲਈ, ਜਿਸਦਾ ਕਿ ਸਾਨੂੰ ਦੁੱਖ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਸੁਖਵਿੰਦਰ ਸਿੰਘ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਪਰਮਜੀਤ ਸਿੰਘ ਅਤੇ ਹਰਭਜਨ ਸਿੰਘ ਅਤੇ ਪੁਲਸ ਮੁਲਾਜ਼ਮ ਏਐਸਆਈ ਨਰਿੰਦਰ ਸਿੰਘ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਲੈਂਦੀ, ਉਨਾਂ ਸਮਾਂ ਅਸੀਂ ਚੁੱਪ ਰਹਿਣ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਧਰਨਾ ਪ੍ਰਦਰਸ਼ਨ ਕਰਨ ਦੀ ਲੋੜ ਪਈ ਤੇ ਅਸੀਂ ਉਹ ਵੀ ਕਰਾਂਗੇ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਕੋਈ ਵੀ ਮੁਲਜ਼ਮ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਅਬੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਾਜਸਥਾਨ ਵਿਖੇ ਸ੍ਰੀ ਸਾਲਾਸਰ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ