ETV Bharat / city

ਨਿਹੰਗ ਸਿੰਘਾਂ ਵੱਲੋਂ ਨੌਜਵਾਨ ਦਾ ਕਤਲ ਮਾਮਲਾ, ਨਵੀਂ ਸੀਸੀਟੀਵੀ ਨੇ ਕੀਤੇ ਕਈ ਵੱਡੇ ਖੁਲਾਸੇ - ਨੌਜਵਾਨ ਦਾ ਕਤਲ ਮਾਮਲਾ

ਦੋ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਨੌਜਵਾਨ ਹਰਮਨਜੀਤ ਸਿੰਘ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਵਾਇਰਲ ਹੋਈ ਹੈ। ਜਿਸ ਵਿੱਚ ਉਹ ਇੱਕ ਔਰਤ ਨਾਲ ਗੱਲਬਾਤ ਕਰ ਰਿਹਾ ਹੈ।

Nihangs hack man to death
ਕਤਲ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਆਈ ਸਾਹਮਣੇ
author img

By

Published : Sep 9, 2022, 9:32 AM IST

Updated : Sep 9, 2022, 10:44 AM IST

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜੋ ਕਿ ਸੋਸ਼ਲ ਮੀਡੀਆ ਵਿੱਚ ਵਾਇਰਲ ਹੋਰ ਰਹੀ ਹੈ। ਇਸ ਵੀਡੀਓ ਵਿੱਚ ਦੋ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਨੌਜਵਾਨ ਹਰਮਨਜੀਤ ਸਿੰਘ ਇੱਕ ਔਰਤ ਨਾਲ ਗੱਲਬਾਤ ਕਰ ਰਿਹਾ ਹੈ, ਇਸੇ ਦੌਰਾਨ ਦੋ ਨਿਹੰਗ ਸਿੰਘ ਉਸ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੇ ਨਾਲ ਬਹਿਸਬਾਜ਼ੀ ਕਰਨ ਲੱਗ ਜਾਂਦੇ ਹਨ।

ਦੱਸ ਦਈਏ ਕਿ ਬੀਤੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਕਰੀਬ 500 ਮੀਟਰ ਦੂਰੀ ’ਤੇ ਨਿਹੰਗ ਸਿੰਘਾਂ ਵੱਲੋਂ ਇੱਕ ਨੌਜਵਾਨ ਦਾ ਕੁੱਟ ਕੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੇ ਮਾਮਲੇ ਤੋਂ ਬਾਅਦ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਸੀ।

ਕਤਲ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਆਈ ਸਾਹਮਣੇ

ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਸੀ ਕਿ ਜਿਨ੍ਹਾਂ ਵੱਲੋਂ ਇਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਉਸ ਤੇ ਇਲਜ਼ਾਮ ਲਾਏ ਗਏ ਸਨ ਕਿ ਉਸ ਵੱਲੋਂ ਕਿਸੇ ਨਸ਼ੇ ਦਾ ਸੇਵਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੇ ਆਰੋਪ ਲਗਾਇਆ ਗਿਆ ਹੈ ਕਿ ਇਸ ਵਿਅਕਤੀ ਵਲੋਂ ਨਸ਼ੀਲਾ ਪਦਾਰਥ ਖਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਨੂੰ ਰੋਕਣ ਦੇ ਬਾਵਜੂਦ ਇਸ ਵੱਲੋਂ ਉਨ੍ਹਾਂ ਦੇ ਨਾਲ ਕੁੱਟਮਾਰ ਸ਼ੁਰੂ ਕੀਤੀ ਗਈ ਅਤੇ ਗੱਲਬਾਤ ਤੋਂ ਬਾਅਦ ਇਹ ਇੱਕ ਲੜਾਈ ਦਾ ਰੂਪ ਧਾਰ ਲਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਲਦ ਹੀ ਦੂਜੇ ਦੋ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਲਗਾਤਾਰ ਇਹ ਨਿਹੰਗ ਸਿੰਘ ਜਥੇਬੰਦੀਆਂ ਦੇ ਉੱਪਰ ਕਾਫ਼ੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਡੱਡੂਆਣਾ ਵਿੱਚ ਮਸੀਹ ਭਾਈਚਾਰੇ ਦੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਉਸਤੋਂ ਬਾਅਦ ਬਿਆਸ ਵਿੱਚ ਹੋਏ ਖੂਨੀ ਝੜਪ ਸਾਹਮਣੇ ਆਈ ਸੀ।

ਇਹ ਵੀ ਪੜੋ: ਕਾਂਗਰਸੀ ਯੂਥ ਪ੍ਰਧਾਨ ਭਲਵਾਨ ਕਤਲ ਮਾਮਲਾ, ਗਵਾਹਾਂ ਨੂੰ ਮਿਲ ਰਹੀਆਂ ਧਮਕੀਆਂ

Last Updated : Sep 9, 2022, 10:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.