ETV Bharat / city

ਪੰਜਾਬ ਸਰਕਾਰ ਵਿਚ ਡਾ. ਰਾਜ ਕੁਮਾਰ ਵੇਰਕਾ ਨੂੰ ਮੰਤਰੀ ਬਣਾਏ ਜਾਣ 'ਤੇ ਅੰਮ੍ਰਿਤਸਰ ਵਿਚ ਵੰਡੇ ਜਾ ਰਹੇ ਲੱਡੂ - Celebration in Amritsar

ਪੰਜਾਬ ਸਰਕਾਰ (Punjab Government) ਦੇ ਇਸ ਫੈਸਲੇ ਨਾਲ ਜਿੱਥੇ ਪੂਰੇ ਅੰਮ੍ਰਿਤਸਰ ਵਿਚ ਲੱਡੂ ਵੰਡੇ ਜਾ ਰਹੇ ਹਨ ਉਥੇ ਹੀ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਲੋਕ ਢੋਲ ਦੀ ਥਾਪ 'ਤੇ ਭੰਗੜੇ ਪਾ ਰਹੇ ਹਨ। ਕਾਂਗਰਸ (Congress) ਮਾਝੇ ਵਿਚ ਜ਼ਿਆਦਾ ਮਿਹਰਬਾਨ ਨਜ਼ਰ ਆ ਰਹੀ ਹੈ ਕਿਉਂਕਿ ਮਾਝੇ ਵਿੱਚੋਂ ਦੋ ਡਿਪਟੀ ਮੁੱਖ ਮੰਤਰੀ ਕਾਂਗਰਸ ਵੱਲੋਂ ਲਗਾਏ ਗਏ ਹਨ। ਹੁਣ ਕੈਬਨਿਟ ਮੰਤਰੀ (Cabinet minister) ਵੀ ਬਦਲੇ ਜਾ ਰਹੇ ਹਨ।

ਪੰਜਾਬ ਸਰਕਾਰ
ਪੰਜਾਬ ਸਰਕਾਰ
author img

By

Published : Sep 25, 2021, 7:03 PM IST

ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਆਪਣਾ ਕਾਰਜਭਾਰ ਸੰਭਾਲਦਿਆਂ ਹੀ ਪੰਜਾਬ ਵਿਚ ਕਈ ਵੱਡੇ ਐਲਾਨ ਕੀਤੇ। ਪੰਜਾਬ ਦੀ ਕੈਬਨਿਟ ਵਿਚ ਮਾਂਝੇ ਦੀ ਧਰਤੀ ਤੋਂ ਪਹਿਲਾਂ ਹੀ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ ਅਤੇ ਹੁਣ ਡਾ. ਰਾਜ ਕੁਮਾਰ ਵੇਰਕਾ ਨੂੰ ਵੀ ਪੰਜਾਬ ਮੰਤਰੀ ਮੰਡਲ (Punjab Cabinet Minister) ਵਿਚ ਮੰਤਰੀ ਬਣਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਪੂਰੇ ਅੰਮ੍ਰਿਤਸਰ ਵਿਚ ਲੱਡੂ ਵੰਡੇ ਜਾ ਰਹੇ ਹਨ ਉਥੇ ਹੀ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਲੋਕ ਢੋਲ ਦੀ ਥਾਪ 'ਤੇ ਭੰਗੜੇ ਪਾ ਰਹੇ ਹਨ। ਕਾਂਗਰਸ ਮਾਝੇ ਵਿਚ ਜ਼ਿਆਦਾ ਮਿਹਰਬਾਨ ਨਜ਼ਰ ਆ ਰਹੀ ਹੈ ਕਿਉਂਕਿ ਮਾਝੇ ਵਿੱਚੋਂ ਦੋ ਡਿਪਟੀ ਮੁੱਖ ਮੰਤਰੀ ਕਾਂਗਰਸ ਵੱਲੋਂ ਲਗਾਏ ਗਏ ਹਨ। ਹੁਣ ਕੈਬਨਿਟ ਮੰਤਰੀ ਵੀ ਬਦਲੇ ਜਾ ਰਹੇ ਹਨ।

ਅੰਮ੍ਰਿਤਸਰ ਵਿਚ ਵੰਡੇ ਜਾ ਰਹੇ ਲੱਡੂ

ਤੁਹਾਨੂੰ ਦੱਸ ਦਈਏ ਕਿ ਡਾ. ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਤੋਂ 50,000 ਤੋਂ ਵੱਧ ਦੀ ਲੀਡ ਨਾਲ 2017 ਵਿੱਚ ਜਿੱਤ ਕੇ ਵਿਧਾਨ ਸਭਾ ਗਏ ਸਨ ਅਤੇ ਹੁਣ ਕਾਂਗਰਸ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੁਣ ਡਾ. ਰਾਜ ਕੁਮਾਰ ਵੇਰਕਾ ਦੇ ਹਮਾਇਤੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਡਾ. ਰਾਜ ਕੁਮਾਰ ਵੇਰਕਾ ਦੇ ਸਮਰਥਕ ਉਨ੍ਹਾਂ ਦੀ ਕੋਠੀ ਪਹੁੰਚ ਕੇ ਲੱਡੂ ਵੰਡ ਕੇ ਢੋਲ ਵਜਾ ਕੇ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ।

ਪੰਜਾਬ ਸਰਕਾਰ
ਪੰਜਾਬ ਸਰਕਾਰ

ਇਸ ਦੇ ਨਾਲ ਹੀ ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਡਾ. ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਸੇਵਾ ਵਿਚ ਲੱਗੇ ਹੋਏ ਸਨ ਅਤੇ ਉਸੇ ਸੇਵਾ ਦਾ ਫਲ ਅੱਜ ਉਨ੍ਹਾਂ ਨੂੰ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਖ਼ੁਸ਼ਕਿਸਮਤੀ ਹੈ ਕਿ ਅੰਮ੍ਰਿਤਸਰ ਸ਼ਹਿਰ 'ਚੋਂ ਹੀ ਪੰਜਾਬ ਲਈ ਇੱਕ ਡਿਪਟੀ ਮੁੱਖ ਮੰਤਰੀ ਚੁਣਿਆ ਗਿਆ ਅਤੇ ਕੈਬਨਿਟ ਮੰਤਰੀ ਵੀ ਅੰਮ੍ਰਿਤਸਰ ਸ਼ਹਿਰ ਚੋਂ ਚੁਣਿਆ ਗਿਆ ਅਤੇ ਇਹ ਦੋਵੇਂ ਨੇਤਾ ਅੰਮ੍ਰਿਤਸਰ ਦੇ ਨਾਲ-ਨਾਲ ਪੂਰੇ ਪੰਜਾਬ ਦੇ ਭਲੇ ਲਈ ਕੰਮ ਕਰਣਗੇ।

ਇਹ ਵੀ ਪੜ੍ਹੋ-ਪੰਜਾਬ ਕੈਬਨਿਟ ਦਾ ਕੱਲ੍ਹ ਸਹੁੰ ਚੁੱਕ ਸਮਾਗਮ, ਜਾਣੋ ਕੌਣ-ਕੋਣ ਹੋਵੇਗਾ ਚੰਨੀ ਦੀ ਟੀਮ 'ਚ ਸ਼ਾਮਿਲ?

ETV Bharat Logo

Copyright © 2025 Ushodaya Enterprises Pvt. Ltd., All Rights Reserved.