ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਪਈਆਂ ਵੋਟਾਂ (elections 2022) ਦੀ ਗਿਣਤੀ 10 ਮਾਰਚ ਨੂੰ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ (arrangements for counting is completed in amritsar)। ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ (11 constituencies in amritsar) ਵਿੱਚ 20 ਫਰਵਰੀ ਨੂੰ 1304178 ਵੋਟਰਾਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਸੀ। ਇਹ ਕੁੱਲ ਵੋਟਾਂ ਦਾ 65.87 ਪ੍ਰਤੀਸ਼ਤ ਬਣਦਾ ਹੈ। ਹੁਣ ਵੋਟਾਂ ਦੀ ਗਿਣਤੀ 10 ਮਾਰਚ ਨੂੰ (counting on march 10) ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ।
ਖਹਿਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ, ਰਾਜਾਸਾਂਸੀ ਹਲਕੇ ਦੇ ਵੋਟਾਂ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਲੜਕੀਆਂ, ਮੈਡੀਕਲ ਇਨਕਲੇਵ, ਮਜੀਠਾ ਹਲਕੇ ਦੇ ਵੋਟਾਂ ਦੀ ਗਿਣਤੀ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਮਜੀਠਾ ਰੋਡ, ਹਲਕਾ ਜੰਡਿਆਲਾ ਦੇ ਵੋਟਾਂ ਦੀ ਗਿਣਤੀ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਵਿੱਚ ਹੋਵੇਗੀ।(liquor vends will be closed on 10 march)
ਹਲਕਾ ਅੰਮ੍ਰਿਤਸਰ ਉੱਤਰੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨੌਲਜੀ, ਇੰਨਸਾਈਡ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ, ਮਜੀਠਾ ਰੋਡ ਬਾਈਪਾਸ, ਹਲਕਾ ਅੰਮ੍ਰਿਤਸਰ ਪੱਛਮੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਪੌਲੀਟੈਕਨਿਕ ਕਾਲਜ, ਜੀ.ਡੀ. ਰੋਡ, ਛੇਹਰਟਾ, ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟ, ਬੀ-ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗੀ।
ਹਲਕਾ ਅੰਮ੍ਰਿਤਸਰ ਪੂਰਬੀ (amritsar east constituency) ਦੇ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਾਊਨ ਹਾਲ, ਹਲਕਾ ਅੰਮ੍ਰਿਤਸਰ ਦੱਖਣੀ ਦੇ ਵੋਟਾਂ ਦੀ ਗਿਣਤੀ ਮਲਟੀ ਸਕਿੱਲ ਡਿਵੇਲਪਮੈਂਟ ਸੈਂਟਰ, ਕਬੀਰ ਪਾਰਕ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਟਾਰੀ ਹਲਕੇ ਦੇ ਵੋਟਾਂ ਦੀ ਗਿਣਤੀ ਖਾਲਸਾ ਕਾਲਜ, ਸੀਨੀਅਰ ਸੈਕੰਡਰੀ ਸਕੂਲ ਲੜਕੇ, ਬਾਬਾ ਬਕਾਲਾ ਹਲਕੇ ਦੇ ਵੋਟਾਂ ਦੀ ਗਿਣਤੀ ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਸਭ ਤੋਂ ਪਹਿਲਾਂ ਪੋਸਟਲ ਬੈਲੇਟ ਵੋਟਾਂ ਦੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਕੋਵਿਡ ਦੇ ਹਦਾਇਤਾਂ ਅਨੁਸਾਰ ਹਰੇਕ ਗਿਣਤੀ ਕੇਂਦਰ ਵਿੱਚ ਦੋ ਹਾਲ ਬਣਾਏ ਗਏ ਹਨ। ਜਿਥੇ 7-7 ਟੇਬਲ ਲਗਾਏ ਜਾਣਗੇ ਅਤੇ 14 ਰਾਊਂਡਾਂ ਵਿਚ ਵੋਟਾਂ ਦੀ ਗਿਣਤੀ ਨੂੰ ਮੁਕੰਮਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੋਲਿੰਗ ਸਟਾਫ਼, 80 ਤੋਂ ਵਧੇਰੇ ਉਮਰ ਵਾਲੇ ਵਿਅਕਤੀ ਅਤੇ ਪੀ.ਡਬਲਯੂ.ਡੀ. ਦੇ ਕੁੱਲ 3414 ਵੋਟ ਅਤੇ ਈ.ਟੀ.ਪੀ.ਬੀ.ਐਸ. ਰਾਹੀਂ 2869 ਵੋਟ ਪ੍ਰਾਪਤ ਹੋਏ ਹਨ।
ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੂੰ ਸਹੀਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰੇਕ ਰਿਟਰਨਿੰਗ ਅਫ਼ਸਰ ਨਾਲ 5 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਪ੍ਰੈਸ ਪੱਤਰਕਾਰਾਂ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ਦੇ ਬਾਹਰ ਇਕ ਮੀਡੀਆ ਸੈਂਟਰ ਵੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੋਵੇਗੀ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰਖਦਿਆਂ 10 ਮਾਰਚ ਨੂੰ ਡਰਾਈ ਡੇ ਐਲਾਨਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਰੋਕ ਰਹੇਗੀ ਅਤੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਹਾਤਿਆਂ ਜਿਥੇ ਸ਼ਰਾਬ ਪੀਣ ਅਤੇ ਕਾਨੂੰਨੀ ਇਜਾਜਤ ਹੈ ’ਤੇ ਵੀ ਪੂਰਨ ਤੌਰ ਤੇ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ: ਚੋਣ ਸਰਵੇਖਣਾਂ ਦਾ ਭੰਬਲਭੂਸਾ !