ਅੰਮ੍ਰਿਤਸਰ: ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡਾਂ ਅਤੇ ਯੁਵਾ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Union Minister Anurag Thakur) ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਕੱਟੜ ਭ੍ਰਿਸ਼ਟਾਚਾਰੀ ਹੈ।
ਦੱਸ ਦਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ ਦੇ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁਹੰਚੇ ਹਨ।
ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਅੰਤਰਰਾਸ਼ਟਰੀ ਖੇਲੋ ਇੰਡੀਆ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੱਧਰ 'ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਸਮੁੱਚੇ ਤੌਰ 'ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਾਲਜਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਹਨ।
ਇਹ ਵੀ ਪੜੋ: SC ਨੇ ਗੁਰਦੂਆਰਿਆਂ ਦੇ ਪ੍ਰਬੰਧਾਂ ਲਈ ਹਰਿਆਣਾ ਸਰਕਾਰ ਨੂੰ ਦਿੱਤੀ ਮਾਨਤਾ, ਫੈਸਲੇ ਨੂੰ SGPC ਦੇਵੇਗੀ ਚੁਣੌਤੀ