ETV Bharat / city

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਹੋਇਆ ਹਮਲਾ, ਜਾਂਚ ’ਚ ਜੁੱਟੀ ਪੁਲਿਸ - ਸਾਬਕਾ ਜਥੇਦਾਰ ਦੇ ਘਰ ਹੋਇਆ ਹਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ ’ਤੇ (Attack on the house of former Jathedar of Sri Akal Takht Sahib) ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਹਾਦਸੇ ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਾਬਕਾ ਜਥੇਦਾਰ ਦੇ ਘਰ ਹਮਲਾ
ਸਾਬਕਾ ਜਥੇਦਾਰ ਦੇ ਘਰ ਹਮਲਾ
author img

By

Published : Dec 30, 2021, 11:14 AM IST

ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਨ ਦੀ ਗੱਲ ਆਖੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਅਪਰਾਧਿਕ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਕ ’ਚ ਤਕਰੀਬਨ 12 ਰਾਉਂਡ ਫਾਇਰ ਕੀਤੇ। ਜਿਸ ਕਾਰਨ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ (Attack on the house of former Jathedar of Sri Akal Takht Sahib) ਵਿਖੇ ਹੋਇਆ। ਇਸ ਘਰ ਚ ਉਨ੍ਹਾਂ ਦਾ ਪਰਿਵਾਰ ਰਹਿ ਰਿਹਾ ਹੈ। ਇਸ ਸਬੰਧ ’ਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਉਹ ਘਰ ਚ ਹੀ ਬੈਠੇ ਸੀ ਕਿ ਅਚਾਨਕ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ 12 ਦੇ ਕਰੀਬ ਰਾਉਂਡ ਫਾਇਰ ਕੀਤੇ। ਜਿਨ੍ਹਾਂ ’ਚ 6 ਉਨ੍ਹਾਂ ਦੇ ਬੱਚਿਆ ਦੇ ਕਮਰੇ ਦੇ ਸ਼ੀਸ਼ੇ ’ਤੇ ਲੱਗੇ। ਬਾਕੀ ਘਰ ਦੇ ਵੱਖ-ਵੱਖ ਹਿੱਸਿਆਂ ’ਚ ਲੱਗੇ। ਇਹ ਸਾਰੀ ਘਟਨਾ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਇਰਿੰਗ ਤੋਂ ਪਹਿਲਾਂ ਉਨ੍ਹਾਂ ਨੂੰ ਵਾਟਸਐਪ ਜਰੀਏ ਲਗਾਤਾਰ ਫੋਨ ਆ ਰਹੇ ਸੀ। ਇਸ ਮਾਮਲੇ ਤੋਂ ਬਾਅਦ ਤੁਰੰਤ ਹੀ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਸਾਬਕਾ ਜਥੇਦਾਰ ਦੇ ਘਰ ਹਮਲਾ

ਮਾਮਲੇ ਸਬੰਧੀ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ ਕੰਟਰੋਲ ਰੂਮ ਤੋਂ ਸ਼ਿਕਾਇਤ ਮਿਲੀ ਸੀ ਕਿ ਅੰਮ੍ਰਿਤਸਰ ਦੇ ਇੱਕ ਇਲਾਕੇ ’ਚ ਗੋਲੀਆਂ ਚਲੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਖੌਲ ਬਰਾਮਦ ਕੀਤੇ ਹਨ, ਜਲਦ ਹੀ ਤਫਤੀਸ਼ ਕਰ ਅਣਪਛਾਤੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜੋ: ਅੰਮ੍ਰਿਤਸਰ ਪੁਲਿਸ ਨੇ ਕਤਲ ਦੇ ਮੁੱਖ ਆਰੋਪੀ ਨੂੰ ਕੀਤਾ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.