ਅੰਮ੍ਰਿਤਸਰ: ਬੀਤੇ ਦਿਨੀ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਦੇ ਚੱਲਦੇ ਪ੍ਰੋਗਰਾਮ ਵਿੱਚ ਗਿਆਨੀ ਬੂਟਾ ਸਿੰਘ ਵੱਲੋਂ ਜੂਤੀ ਸੁੱਟੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬੂਟਾ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਬੂਟਾ ਸਿੰਘ ਨੇ ਕਿਹਾ, ਕਿ ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਜੂੱਤੀ ਸੁੱਟੀ ਹੈ।
ਉਨ੍ਹਾਂ ਨੇ ਕਿਹਾ, ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ। ਨਾਲ ਹੀ ਕਿਹਾ, ਕਿ ਜੇਕਰ ਹੁਣ ਤੱਕ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲੀ, ਤਾਂ ਉਸ ਲਈ ਵੀ ਜ਼ਿੰਮੇਵਾਰ ਅਕਾਲੀ ਦਲ ਹੈ।
ਉਨ੍ਹਾਂ ਕਿਹਾ, ਕਿ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਸਾਹਿਬ ਦੀ ਬੇਅਦਬੀ ਕਰਵਾਉਣ ਦੀ ਸਜ਼ਾ ਮਿਲੀ ਸੀ, ਜੋ ਸੱਤਾ ਤੋਂ ਬਾਹਰ ਹੋਏ ਸਨ, ਤੇ ਹੁਣ ਵੀ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਜਿੱਤ ਪ੍ਰਾਪਤ ਨਹੀਂ ਕਰ ਸਕਦਾ।
ਗਿਆਨੀ ਬੂਟਾ ਸਿੰਘ ਨੇ ਕਿਹਾ, ਕਿ ਮੇਰਾ ਮਸਕਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹਚਾਉਣਾ ਨਹੀਂ ਹੈ, ਮੇਰਾ ਮਕਸਤ ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣਾ ਹੈ। ਉਨ੍ਹਾਂ ਨੇ ਕਿਹਾ, ਕਿ ਜਿੱਥੇ ਸਾਰੀ ਕੌਮ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਸਜ਼ਾ ਦਵਾਉਣ ਵਿੱਚ ਲੱਗੀ ਹੋਈ ਹੈ, ਉੱਥੇ ਹੀ ਬਾਦਲ ਪਰਿਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਮੁਲਜ਼ਮਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ:Assembly Elections 2022: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ