ਅੰਮ੍ਰਿਤਸਰ: ਨਸ਼ਾ ਤੇ ਨਸ਼ਾ ਤਸਕਰੀ ਉੱਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਬਿਆਸ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਿਆਸ ਦੇ ਏਐਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾਂ ਵਾਂਗ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਸ਼ਰਾਬ ਤਸਕਰ ਬਾਰੇ ਗੁਪਤ ਸੂਚਨਾ ਮਿਲੀ। ਉਨ੍ਹਾਂ ਨੇ ਆਪਣੀ ਟੀਮ ਨੂੰ ਨਾਲ ਲੈ ਗੁਪਤ ਸੂਚਨਾ ਦੇ ਅਧਾਰ ਉੱਤੇ ਕਾਰਵਾਈ ਕੀਤੀ। ਸੂਚਨਾ ਦੇ ਮੁਤਾਬਕ ਪੁਲਿਸ ਨੇ ਛਾਪੇਮਾਰੀ ਕਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਫੇਰੂਮਾਨ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰੀ ਦੇ ਦੌਰਾਨ ਮੁਲਜ਼ਮ ਕੋਲੋਂ 248 ਕਿੱਲੋ ਲਾਹਣ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮ ਗੁਰਪ੍ਰੀਤ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦੀ ਤਸਕਰੀ ਕਰਦਾ ਸੀ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।