ਅੰਮ੍ਰਿਤਸਰ: ਦੇਸ਼ ਦੇ ਚੀਫ਼ ਜਸਟਿਸ ਐੱਨ.ਵੀ. ਰਮਨਾ ਦੋ ਦਿਨਾਂ ਅੰਮ੍ਰਿਤਸਰ ਦੌਰੇ ’ਤੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਹਵਾਈਅੱਡਾ ਅੰਮ੍ਰਿਤਸਰ ਪਹੁੰਚੇ, ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ 'ਤੇ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ 'ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਮੁਸਲਿਮ ਹੱਥਾਂ ਨਾਲ ਤਰਾਸ਼ੀਆਂ ਪਾਲਕੀਆਂ ਜਾਂਦੀਆਂ ਹਨ ਦੇਸ਼ਾਂ ਵਿਦੇਸ਼ਾਂ 'ਚ, ਇਸ 'ਤੇ ਖਾਸ ਰਿਪੋਰਟ