ਅੰਮ੍ਰਿਤਸਰ: ਪੰਥ ਪ੍ਰਸਿੱਦ ਪਦਮ ਸ੍ਰੀ ਭਾਈ ਨਿਰਲਮ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਦਾ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੇ ਪਿੰਡ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਣਾ ਸੀ।
ਪਿੰਡ ਵਾਸੀਆਂ ਨੇ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਜਿੰਦਰੇ ਮਾਰ ਕੇ ਬੰਦ ਕਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਸਕਾਰ ਕਿਤੇ ਹੋਰ ਕੀਤਾ ਜਾਵੇ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੌਜੂਦ ਹੈ।
(ਵਧੇਰੇ ਵੇਰਵਿਆਂ ਦੀ ਉਡੀਕ )