ETV Bharat / city

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ 'ਤੇ ਆਰੰਭ ਅਖੰਡ ਪਾਠ ਦਾ ਭੋਗ ਅੱਜ - 100th founding day of Shiromani Akali Dal Party

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ 'ਤੇ ਆਰੰਭ ਅਖੰਡ ਪਾਠ ਦਾ ਭੋਗ ਅੱਜ

author img

By

Published : Dec 14, 2020, 12:21 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਨੂੰ 100 ਸਾਲ ਹੋ ਗਏ ਹਨ। ਜਿਸ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ। ਅੱਜ ਪਾਠ ਦਾ ਭੋਗ ਪਵੇਗਾ ਤੇ ਕੀਰਤਨੀ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ 'ਤੇ ਆਰੰਭ ਅਖੰਡ ਪਾਠ ਦਾ ਭੋਗ ਅੱਜ

ਕਿਸਾਨ ਅੰਦੋਲਨ ਦੇ ਚੱਲਦਿਆਂ ਸਮਾਗਮ ਕੀਤਾ ਰੱਦ

ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਹੋਰਾਂ ਸਮੇਤ ਲੰਗਰ ਗੁਰੂ ਰਾਮਦਾਸ ਵਿਖੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ ਤੇ ਸੰਗਤਾਂ ਦੇ ਜੋੜੇ ਪਾਲਿਸ਼ ਕਰਨ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ।

ਸ੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਿਲ

ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ, ਬਿਕਰਮ ਸਿੰਘ ਮਜੀਠੀਆ ਸਣੇ ਹੋਰ ਵੀ ਨੇਤਾ ਪਹੁੰਚੇ। ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.