ETV Bharat / city

ਜੇ ਸਰਕਾਰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ ਤਾਂ ਕਰਾਂਗੇ ਮਨਜ਼ੂਰ: ਜਥੇਦਾਰ - Ghallughara Diwas

ਸਾਕਾ ਨੀਲਾ ਤਾਰਾ ਦੀ ਅੱਜ 36ਵੀਂ ਬਰਸੀ ਮੌਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਨੂੰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇਗੀ ਤਾਂ ਉਹ ਉਨ੍ਹਾਂ ਦੀ ਇਸ ਪੇਸ਼ਕਸ਼ ਨੂੰ ਜ਼ਰੂਰ ਮਨਜ਼ੂਰ ਕਰਨਗੇ।

ਜੇ ਸਰਕਾਰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ ਤਾਂ ਕਰਾਂਗੇ ਮਨਜ਼ੂਰ

author img

By

Published : Jun 6, 2020, 12:17 PM IST

ਅੰਮ੍ਰਿਤਸਰ: ਪੰਜਾਬ 'ਚ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਜੂਨ 1984 'ਚ ਭਾਰਤੀ ਫ਼ੌਜ ਵੱਲੋਂ ਆਪਰੇਸ਼ਨ ਬਲੂ–ਸਟਾਰ ਨੂੰ ਅੰਜਾਮ ਦਿੱਤਾ। ਸਾਕਾ ਨੀਲਾ ਤਾਰਾ ਦੀ ਅੱਜ 36ਵੀਂ ਬਰਸੀ ਹੈ। ਇਸ ਵਿੱਚ ਅਨੇਕਾਂ ਸਿੱਖ ਸ਼ਹੀਦ ਹੋ ਗਏ ਤੇ ਸਿੱਖਾਂ ਦੇ ਮਨ ਵਿੱਚ ਇਹ ਜ਼ਖ਼ਮ ਅਜੇ ਵੀ ਰਿਸਦਾ ਹੈ। ਸਿੰਘ ਸਿੰਘਣੀਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਾਠਾਂ ਦੇ ਭੋਗ ਪਾਏ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ

ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਿਹਾ ਕਿ ਆਉਣ ਦੇ ਸਮੇਂ ਵਿੱਚ ਘੱਲੂਘਾਰਾ ਜੂਨ 84 ਦੇ ਸਬੰਧੀ ਵਿਸ਼ੇਸ਼ ਦਸਤਾਵੇਜ਼ ਤਿਆਰ ਕਰਵਾਇਆ ਜਾਵੇਗਾ। ਇਸ ਵਿੱਚ ਜੂਨ 84 ਨੂੰ ਆਪਣੀਆਂ ਅੱਖਾਂ ਨਾਲ ਦੇਖਣ ਵਾਲੇ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਇਹ ਦਸਤਾਵੇਜ਼ ਤਿਆਰ ਕੀਤਾ ਜਾਵੇਗਾ। ਪੁਲਿਸ ਵੱਲੋਂ ਲੋਕਾਂ ਨੂੰ ਦਰਬਾਰ ਸਾਹਿਬ ਆਉਣ ਤੋਂ ਰੋਕਣ ਦੇ ਜਵਾਬ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ ਤੇ ਫਿਰ ਅਜਿਹੀਆਂ ਰੋਕਾਂ ਨਹੀਂ ਲੱਗਣਗੀਆਂ। ਜਥੇਦਾਰ ਨੇ ਕਿਹਾ ਕਿ 36 ਸਾਲਾਂ ਬਾਅਦ ਵੀ ਕੁਝ ਨਹੀਂ ਬਦਲਿਆ ਤੇ ਸਿੱਖਾਂ ਨੂੰ ਗ਼ੁਲਾਮੀ ਦਾ ਅਹਿਸਾਸ ਕਰਾਉਣ ਲਈ ਸਰਕਾਰਾਂ ਦੇ ਜਬਰ ਜਾਰੀ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਘਰਾਂ 'ਚ ਰਹਿ ਕੇ ਇਨ੍ਹਾਂ ਸ਼ਹੀਦਾ ਨੂੰ ਸ਼ਰਧਾਂਜ਼ਲੀ ਦੇਣ ਲਈ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ

ਇਸ ਤੋਂ ਪਹਿਲਾ ਗਰਮ ਖਿਆਲੀ ਅਕਾਲੀ ਦਲ (ਅਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ, ਗੋਪਾਲਾ ਸਿੰਘ ਅਤੇ ਹੋਰ ਮੈਂਬਰ ਵੱਲੋਂ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਅਰਦਾਸ ਕਰਨ ਲਈ ਪਹੁੰਚੇ ਤਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। 2 ਘੰਟੇ ਦੇ ਰੌਲੇ ਰੱਪੇ ਤੋਂ ਬਾਅਦ ਉਨ੍ਹਾਂ ਸਾਰੀਆਂ ਨੂੰ ਅੰਦਰ ਜਾਣ ਦੀ ਐਂਟਰੀ ਮਿਲੀ।

ਸ੍ਰੀ ਅਕਾਲ ਤਖ਼ਤ ਸਾਹਿਬ

ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਪ੍ਰਸ਼ਾਸਨ ਵੱਲੋਂ ਧਾਰਮਿਕ ਸਥਾਨਾਂ 'ਤੇ ਜਾਣ 'ਤੇ ਪਾਬੰਦੀ ਲਗਾਈ ਗਈ ਸੀ, ਉੱਥੇ ਹੀ ਇਸ ਸਮਾਗਮ ਨੂੰ ਸੰਖੇਪ ਰੂਪ 'ਚ ਕਰਨ ਲਈ ਕਿਹਾ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.