ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੂਰੀ ਅੱਜ ਲੋਕਸਭਾ ਹਲਕਾ ਅੰਮ੍ਰਿਤਸਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ।
ਹਰਦੀਪ ਸਿੰਘ ਪੂਰੀ ਨੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੂੰ ਅਪਣਾ ਨਾਮਜ਼ਦਗੀ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਭਾਜਪਾ ਪ੍ਰਧਾਨ ਸ਼ਵੇਤ ਮਲਿਕ,ਕੇਂਦਰੀ ਮੰਤਰੀ ਮਹੇਸ਼ ਸ਼ਰਮਾ,ਹਰਿਆਣਾ ਦੇ ਵਿੱਤ ਮੰਤਰੀ 'ਤੇ ਪੰਜਾਬ ਲੋਕਸਭਾ ਚੋਣ ਪ੍ਰਭਾਰੀ ਕੈਪਟਨ ਅਭਿਮਾਨਯੁ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਭਾਜਪਾ ਅਤੇ ਅਕਾਲੀ ਦਲ ਦੇ ਕਈ ਸਿਆਸੀ ਆਗੂ ਮੌਜ਼ੂਦ ਰਹੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਹਰਦੀਪ ਸਿੰਘ ਪੂਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਚੋਣਾਂ ਵਿੱਚ ਆਪਣੀ ਜਿੱਤ ਦੀ ਅਰਦਾਸ ਕਰਨ ਲਈ ਗਏ ਸੀ।