ETV Bharat / city

ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਨੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ। ਉਥੇ ਹੀ ਭਾਜਪਾ ਵਲੋਂ ਵੀ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਵਲੋਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਿਸ਼ੇਸ਼ ਤੌਰ 'ਤੇ ਪਹੁੰਚੇ।

ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਨੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ
ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਨੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ
author img

By

Published : Jun 20, 2021, 8:23 PM IST

ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ। ਉਥੇ ਹੀ ਭਾਜਪਾ ਵਲੋਂ ਵੀ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਵਲੋਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਮਿਲਖਾ ਸਿੰਘ ਦੇ ਅਕਾਲ ਚਲਾਣੇ ਕਾਰਨ ਭਾਜਪਾ ਆਗੂਆਂ ਵਲੋਂ ਮੌਨ ਵੀ ਰੱਖਿਆ ਗਿਆ।

ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਨੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਮਿਲਖਾ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਬਹੁਤ ਅਹਿਮ ਹੈ। ਉਨ੍ਹਾਂ ਦਾ ਕਹਿਣਾ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਨਾਲ ਮਨ ਨੂੰ ਗਹਿਰਾ ਦੁੱਖ ਲੱਗਿਆ ਹੈ। ਇਸ ਦੇ ਨਾਲ ਹੀ ਵੈਕਸੀਨੇਸ਼ਨ ਕੈਂਪ ਨੂੰ ਲੈਕੇ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ 18 ਤੋਂ 44 ਸਾਲ ਦੇ ਲੋਕਾਂ ਲਈ ਮੁਫ਼ਤ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਸ਼ਵੇਤ ਮਲਿਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਨਿਜ਼ਾਤ ਪਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਜੇ.ਪੀ ਨੱਢਾ ਵਲੋਂ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਦੀ ਮਿਹਨਤ ਸਦਕਾ ਕੋਰੋਨਾ ਵੈਕਸੀਨ ਬਣ ਸਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਾਲ ਦੇ ਅੰਤ ਤੱਕ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲੱਗ ਸਕੇ। ਜਿਸ ਦੇ ਤਹਿਤ ਉਨ੍ਹਾਂ ਵਲੋਂ ਲਗਾਤਾਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ:ਕੋਵਿਡ 19 ਕਾਰਨ ਮੌਤ 'ਤੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਦਾ ਮੁਆਵਜ਼ਾ ਨਹੀਂ ਦੇ ਸਕਦੇ : ਕੇਂਦਰ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.