ਅੰਮ੍ਰਿਤਸਰ: ਪੰਜਾਬ ਪੈਦਾ ਹੋਏ ਬਿਜਲੀ ਸਕੰਟ ਨੂੰ ਲੈ ਕੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ’ਚ ਬੀਜੇਪੀ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ਦੇ ਵੱਖ ਵੱਖ ਥਾਵਾਂ ਤੇ ਬੀਜੇਪੀ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਲੋਕਾਂ ਨੂੰ ਪੱਖੀਆ ਤੱਕ ਵੰਡੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ ਅਤੇ ਆਈਏਐਸ ਜਗਮੋਹਨ ਰਾਜੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨਾਂ ਦੀ ਪੋਲ ਖੁੱਲਣੀ ਸ਼ੁਰੂ ਹੋ ਗਈ ਹੈ, ਜਿਸਦੇ ਚੱਲਦੇ ਪੰਜਾਬ ਵਿਚ ਬਿਜਲੀ ਸੰਕਟ ਦੇ ਚਲਦਿਆਂ ਲੋਕਾਂ ਅੱਗੇ ਸਰਕਾਰ ਦੇ ਗਾਰੰਟੀ ਵਾਲੇ ਦਾਅਵਿਆਂ ਦੀ ਪੋਲ ਖੁੱਲ੍ਹਣੀ ਸ਼ੁਰੂ ਹੋ ਗਈ ਹੈ। ਜਿਸਦੇ ਚੱਲਦੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਸ਼ਹਿਰਵਾਸੀਆ ਨੂੰ ਪੱਖੀਆਂ ਵੰਡੀਆਂ ਹਨ ਤਾਂ ਜੋ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ।
ਇਸ ਤੋਂ ਇਲਾਵਾ ਬੀਜੇਪੀ ਆਗੂ ਆਈਏਐਸ ਜਗਮੋਹਨ ਰਾਜੂ ਨੇ ਦੱਸਿਆ ਕਿ ਬਿਜਲੀ ਸੰਕਟ ਤੋਂ ਰਾਹਤ ਦੇ ਲਈ ਕੇਂਦਰ ਸਰਕਾਰ ਵੱਲੋਂ ਕੋਲੇ ਦੀ ਵੱਡੀ ਖੇਪ ਭੇਜੀ ਗਈ ਹੈ, ਪਰ ਪੰਜਾਬ ਸਰਕਾਰ ਕੋਲੇ ਫੰਡ ਦੀ ਕਮੀ ਦੇ ਚਲਦਿਆਂ ਉਹ ਇਸਦੀ ਲਿਫਟਿੰਗ ਕਰਵਾਉਣ ’ਚ ਅਸਮਰਥ ਹੈ ਜਿਸਦੇ ਚੱਲਦੇ ਪੰਜਾਬ ਸਰਕਾਰ ਆਪਣੇ ਵਾਅਦਿਆ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਰਹਾਂਗੇ।
ਦੂਜੇ ਪਾਸੇ ਅੰਮ੍ਰਿਤਸਰ ਕਚਹਿਰੀ ਚੌਕ ਵਿੱਚ ਵੀ ਬੀਜੇਪੀ ਆਗੂਆਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਭਾਜਪਾ ਨੇਤਾਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਝੂਠ ਮਾਰ ਕੇ ਠੱਗੀ ਮਾਰੀ ਹੈ ਅਤੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 24 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਪਿੰਡਾਂ ਵਿੱਚ ਬਿਜਲੀ ਦੇ ਲੰਬੇ ਲੰਬੇ ਕੱਟ ਦੇਖਣ ਨੂੰ ਮਿਲ ਰਹੇ ਹਨ ਅਤੇ ਅੱਜ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕਰ ਰਹੀ ਹੈ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਰਹੀ ਹੈ।
ਦੂਜੇ ਪਾਸੇ ਪਟਿਆਲਾ ਹਿੰਸਾ ਦੇ ਵਿੱਚ ਜੋ ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਬਲਜਿੰਦਰ ਪ੍ਰਵਾਨਾ ਦੇ ਲਿੰਕ ਭਾਜਪਾ ਨਾਲ ਹੈ। ਬੀਜਪੀ ਆਗੂ ਨੇ ਕਿਹਾ ਕਿ ਬਰਜਿੰਦਰ ਪਰਵਾਨਾ ਦੇ ਲਿੰਕ ਕਿਸ ਪਾਰਟੀ ਨਾਲ ਹੈ ਇਸ ਦੀ ਜਾਂਚ ਕਰਨਾ ਇਹ ਕੰਮ ਪ੍ਰਸ਼ਾਸਨ ਦਾ ਹੈ ਅਤੇ ਪਟਿਆਲਾ ਹਿੰਸਾ ਘਟਨਾ ਵਾਪਰਨ ਦਾ ਮੁੱਖ ਕਾਰਨ ਪੰਜਾਬ ਸਰਕਾਰ ਅਤੇ ਪੰਜਾਬ ਦਾ ਪ੍ਰਸ਼ਾਸਨ ਹੈ ਜੇਕਰ ਪ੍ਰਸ਼ਾਸਨ ਪਹਿਲਾਂ ਤੋਂ ਹੀ ਤਿਆਰੀ ਰੱਖਦਾ ਤੇ ਪਟਿਆਲਾ ਹਿੰਸਾ ਨਹੀਂ ਸੀ ਵਾਪਰ ਸਕਦੀ।
ਇਹ ਵੀ ਪੜੋ: ਲੁਧਿਆਣਾ ਪਹੁੰਚੇ ਸੀਐੱਮ ਮਾਨ ਨੇ ਨੌਜਵਾਨਾਂ ਤੋਂ ਬਾਅਦ ਕਿਸਾਨਾਂ ਦੇ ਲਈ ਕੀਤਾ ਇਹ ਵੱਡਾ ਐਲਾਨ