ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਸਖ਼ਤ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸੂਬੇ 'ਚ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਭਾਜਪਾ ਵਲੋਂ ਵੀ ਸਿਆਸੀ ਲਾਹਾ ਲੈਣ ਦੇ ਚੱਲਦਿਆਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਭਾਜਪਾ ਵਲੋਂ ਅੰਮ੍ਰਿਤਸਰ ਛੇਹਰਟਾ ਰੋਡ 'ਤੇ ਬਣੇ ਇੱਕ ਹੋਟਲ 'ਚ ਵੀਕਐਂਡ ਲੌਕ ਡਾਊਨ ਦੌਰਾਨ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ 'ਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਉਚੇਚੇ ਤੌਰ 'ਤੇ ਪਹੁੰਚੇ।
ਇਸ ਮੌਕੇ ਸ਼ਵੇਤ ਮਲਿਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮਾਂ ਮਹਾਂਮਾਰੀ ਦਾ ਸਮਾਂ ਹੈ, ਇਸ ਲਈ ਸਭ ਨੂੰ ਮਿਲ ਕੇ ਕੋਰੋਨਾ ਮਹਾਂਮਾਰੀ ਖਿਲਾਫ਼ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਹੀ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਭਾਜਪਾ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਤਾਂ ਲਗਾਇਆ ਗਿਆ, ਪਰ ਖੁਦ ਹੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਭਾਜਪਾ ਵਲੋਂ ਰਾਜਨੀਤੀ ਤੋਂ ਉਠ ਕੇ ਸੇਵਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਪਰ ਸਿਹਤ ਵਿਭਾਗ ਦੀਆਂ ਹਦਾਇਤਾਂ ਮਾ ਮੰਨ ਕੇ ਲੱਗ ਰਿਹਾ ਕਿ ਖੁਦ ਭਾਜਪਾ ਵਲੋਂ ਸਿਆਸੀ ਲਾਹਾ ਲੈਣ ਲਈ ਇਹ ਕੈਂਪ ਲਗਾਇਆ ਗਿਆ ਸੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮਾਜਿਕ ਦੂਰੀ ਦੀ ਗੱਲ ਕੀਤੀ ਗਈ ਹੈ, ਪਰ ਭਾਜਪਾ ਆਗੂਆਂ ਵਲੋਂ ਹੀ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ:Corona vaccine: ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਮੁਫਤ ਕੋਰੋਨਾ ਦਾ ਟੀਕਾ