ETV Bharat / city

ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ, ਕਈ ਜ਼ਖ਼ਮੀ - Bloody clash between two wrists

ਸਰਕਾਰੀ ਥਾਂ ਨੂੰ ਲੈਕੇ ਅੰਮ੍ਰਿਤਸਰ (Amritsar) ਦੇ ਕਸਬਾ ਕੋਟਲਾ ‘ਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਦੋਵਾਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ ਹਨ, ਤੇ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਜਾ ਰਹੇ ਨੇ।

ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ
ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ
author img

By

Published : Jun 7, 2021, 7:49 PM IST

ਅੰਮ੍ਰਿਤਸਰ: ਕਸਬਾ ਕੋਟਲਾ ‘ਚ 2 ਗੁੱਟਾ ‘ਚ ਆਪਸੀ ਝੜਪ ਹੋ ਗਈ। ਇਸ ਝੜਪ ਚ ਦੋਵਾਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

ਇਹ ਮਾਮਲਾ ਸਰਕਾਰੀ ਟੈਂਕੀ ਨੂੰ ਲੈ ਕੇ ਸ਼ੁਰੂ ਹੋਇਆ ਸੀ। ਦੂਜੀ ਧਿਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ। ਕਿ ਉਹ ਉਨ੍ਹਾਂ ਦੀ ਸਰਕਾਰੀ ਜਗ੍ਹਾ ਨੂੰ ਵਰਤ ਦੇ ਸਨ। ਇਸ ਥਾਂ ਨੂੰ ਲੈਕੇ ਪਹਿਲਾਂ ਵੀ ਦੋਵਾਂ ਧਿਰਾਂ ਵਿਚਾਲੇ ਕਈ ਵਾਰ ਝੜਪ ਹੋ ਚੁੱਕੀ ਹੈ।

ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ

ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ਤੇ ਹਮਲਾ ਕਰਨ ਦੇ ਤੇ ਧੱਕੇਸ਼ਾਹੀ ਕਰਨ ਦੇ ਇਲਜ਼ਮ ਲਾਏ ਗਏ ਹਨ।

ਇਹ ਝਗੜਾ ਮਨਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ 2 ਵਿਅਕਤੀਆਂ ਵਿਚਾਲੇ ਹੋਇਆ ਹੈ। ਮਨਪ੍ਰੀਤ ਸਿੰਘ ਨੇ ਗੁਰਜੀਤ ਸਿੰਘ ਤੇ ਕੇਸਾ ਦੀ ਬੇਅਦਬੀ ਕਰਨ ਦੇ ਇਲਜ਼ਮ ਵੀ ਲਾਏ ਹਨ। ਮਨਪ੍ਰੀਤ ਸਿੰਘ ਨੇ ਕਿਹਾ, ਕਿ ਗੁਰਜੀਤ ਸਿੰਘ ਨੇ ਉਸ ਦੀ ਦਾੜ੍ਹੀ ਨੂੰ ਪੁੱਟਿਆ ਹੈ

ਦੂਜੇ ਪਾਸੇ ਗੁਰਜੀਤ ਸਿੰਘ ਨੇ ਮਨਪ੍ਰੀਤ ਸਿੰਘ ਤੇ ਰਾਸਤੇ ਚ ਉਸ ਨੂੰ ਰੋਕ ਕੇ ਗਾਲ੍ਹਾਂ ਕੱਢਣ ਦੇ ਇਲਜ਼ਾਮ ਲਾਏ ਹਨ। ਤੇ ਪ੍ਰਸ਼ਾਸਨ ਤੋਂ ਮਨਪ੍ਰੀਤ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਸਰੇ ਪਾਸੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ, ਇਹ ਇਨ੍ਹਾਂ ਦੀ ਲੜਾਈ ਬੀਤੀ ਤਿੰਨ ਤਰੀਕ ਨੂੰ ਹੋਈ ਸੀ, ਅਤੇ ਇਨ੍ਹਾਂ ਦੋਨਾਂ ਵੱਲੋਂ ਪੁਲਿਸ ਨੂੰ ਰਿਪੋਰਟ ਵੀ ਦਰਜ ਕਰਵਾਈ ਗਈ ਸੀ। ਰਿਪੋਰਟ ਮਿਲਣ ਤੋਂ ਬਾਅਦ ਜਲਦ ਹੀ ਉਨ੍ਹਾਂ ਨੂੰ ਬੁਲਾ ਕੇ ਇਸ ਉੱਤੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਵੀ ਇਸ ਨੂੰ ਪੁਰਾਣੀ ਰੰਜਿਸ਼ ਦੱਸ ਰਹੇ ਨੇ, ਜੋ ਕਾਫ਼ੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ। ਜਿਸ ਨੂੰ ਲੈੇਕੇ ਦੋਵਾਂ ਪਰਿਵਾਰਾਂ ‘ਚ ਕਈ ਵਾਰ ਝਗੜਾ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ:ਕਾਂਗਰਸੀ ਦੇ ਘਰੋਂ ਨਾਜਾਇਜ਼ ਸ਼ਰਾਬ ਬਰਾਮਦ

ETV Bharat Logo

Copyright © 2025 Ushodaya Enterprises Pvt. Ltd., All Rights Reserved.