ਅੰਮ੍ਰਿਤਸਰ: ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਸਰਹੱਦ ’ਤੇ ਲਗਾਤਾਰ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਹੀ ਤਾਜ਼ਾ ਮਾਮਲਾ ਭਾਰਤ ਪਾਕਿਸਤਾਨ ਸਰਹੱਦ ’ਤੇ ਥਾਣਾ ਲੋਪੋਕੇ ਅਧੀਨ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਬੀਐੱਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ।
ਬੀਐੱਸਐਫ ਨੇ ਕੀਤੀ ਫਾਇਰਿੰਗ: ਮਿਲੀ ਜਾਣਕਾਰੀ ਮੁਤਾਬਿਕ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਵਿਖੇ ਦੇਰ ਰਾਤ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਮੁੜ ਤੋਂ ਪਾਕਿਸਤਾਨ ਵੱਲ ਨੂੰ ਵਾਪਸ ਚਲਾ ਗਿਆ।
ਇਲਾਕੇ ’ਚ ਸਰਚ ਮੁਹਿੰਮ ਜਾਰੀ: ਦੱਸ ਦਈਏ ਕਿ ਇਸ ਮਾਮਲੇ ਤੋਂ ਬਾਅਦ ਦਿਨ ਚੜ੍ਹਦੇ ਹੀ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਜਾਰੀ ਹੈ। ਇਸ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਡਰੋਨ ਨੂੰ ਸਰਹੱਦ ਪਾਰ ਭੇਜਣ ਦਾ ਕੀ ਮਕਸਦ ਸੀ।
ਪਹਿਲਾਂ ਵੀ ਦੇਖੀ ਗਈ ਹੈ ਡਰੋਨ ਦੀ ਹਲਚਲ: ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋ ਸਰਹੱਦ ਨੇੜੇ ਡਰੋਨ ਦੀ ਹਲਚਲ ਨੂੰ ਦੇਖੀ ਨਾ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਦੇ ਨਾਪਾਕ ਮਨਸੂਬਿਆ ਨੂੰ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਪੂਰਾ ਨਹੀਂ ਹੋਣ ਦਿੱਤਾ ਗਿਆ ਹੈ।
ਇਹ ਵੀ ਪੜੋ: ਮੁਹਾਲੀ ਧਮਾਕਾ ਮਾਮਲਾ: 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਨਿਸ਼ਾਨ ਸਿੰਘ, ਹੋਇਆ ਵੱਡਾ ਖੁਲਾਸਾ !