ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਪਹੁੰਚੇ ਅਤੇ ਉਨ੍ਹਾਂ ਨੇ ਆਪ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਨੂੰ ਰੁੱਖ ਲਾਉਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਚ ਫੋਕਲ ਪੁਆਇੰਟ ਦੇ ਨਜ਼ਦੀਕ ਇਕ ਮਿੰਨੀ ਜੰਗਲ ਲਗਾਇਆ ਜਾ ਰਿਹਾ ਹੈ, ਜੋ ਕਿ ਢਾਈ ਏਕੜ ਦੀ ਜ਼ਮੀਨ ਵਿੱਚ ਲੱਗੇਗਾ। ਇਸ ਵਿੱਚ 40 ਤਰ੍ਹਾਂ ਦੇ ਪੌਦੇ ਵੀ ਲਗਾਏ ਜਾਣਗੇ ਇਹ ਇਸੇ ਤਰੀਕੇ ਦੇ ਜੰਗਲ ਪੰਜਾਬ ਵਿਚ ਹੋਰ ਥਾਵਾਂ ਵਿਚ ਵੀ ਲਗਾਉਣ ਦੀ ਤਿਆਰੀ ਚੱਲ ਰਹੀ ਹੈ।
ਇਸ ਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਸਰਕਾਰ ਵੱਲੋਂ ਵਨ ਟਾਇਮ ਯੂਜ਼ ਪਲਾਸਟਿਕ ਬੈਨ ਕੀਤੀ ਗਈ ਹੈ, ਪਰ ਫਿਰ ਵੀ ਮਾਰਕੀਟ ਵਿਚ ਪਲਾਸਟਿਕ ਲਿਫਾਫੇ ਵਿਕ ਰਹੇ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਦਾ ਸਾਥ ਦੇਣ, ਤਾਂ ਜੋ ਕਿ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਿਚ ਉਹ ਵਧੀਆ ਕਾਰਗੁਜ਼ਾਰੀ ਕਰ ਸਕਣ।
ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਬੀਐਮਡਬਲਯੂ ਕੰਪਨੀ ਦੇ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਬਾਅਦ ਬੀਐਮਡਬਲਯੂ ਦਾ ਜੋ ਬਿਆਨ ਆਇਆ ਹੈ। ਉਸ ਬਾਰੇ ਬੋਲਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਐੱਸਐੱਸਪੀ ਦੀ ਕਿਸੇ ਵਿਅਕਤੀ ਨਾਲ ਮੀਟਿੰਗ ਹੋਈ ਹੋਵੇ, ਉਸ ਦਾ ਜਵਾਬ ਐੱਸਐੱਚਓ ਨਹੀਂ ਦੇ ਸਕਦਾ ਹੈ। ਇਸ ਦੇ ਨਾਲ ਹੀ ਬੀਜੇਪੀ ਅਕਾਲੀ ਦਲ ਅਤੇ ਕਾਂਗਰਸ ਉੱਤੇ ਨਿਸ਼ਾਨਾ ਸਾਧਦੇ ਹੋਏ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਅੱਜ ਵੀ ਬੀਜੇਪੀ ਨਾਲ ਅੰਦਰਖਾਤੇ ਗੱਠਜੋੜ ਹੈ ਅਤੇ ਦੇਸ਼ ਵਿੱਚ ਕਿਤੇ ਵੀ ਸੂਬੇ ਵਿੱਚ ਸਰਕਾਰ ਬਣਨੀ ਹੁੰਦੀ ਹੈ। ਪਰ, ਬੀਜੇਪੀ ਦੇ ਵਿਧਾਇਕ ਘੱਟ ਹੋਣ ਤਾਂ ਕਾਂਗਰਸ ਪਾਰਟੀ ਦੇ ਜਿੱਤੇ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਪਿੰਡ ਜਾਂਦੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਕਾਂਗਰਸ ਵੀ ਭਾਜਪਾ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਰੱਪਟ ਰਾਜਨੀਤਿਕ ਨੇਤਾ ਕਿਉਂ ਨਾ ਹੋਵੇ ਅੱਗੋਂ ਬੀਜੇਪੀ ਵਿੱਚ ਸ਼ਾਮਲ ਹੁੰਦਾ ਹੈ ਤੇ ਉਹ ਦੁੱਧ ਧੋਤਾ ਹੋ ਜਾਂਦਾ ਹੈ।
ਇਸ ਦੇ ਨਾਲ ਹੀ ਮਾਈਨਿੰਗ ਕਦੇ ਰੇਤ ਦੇ ਮੁੱਦੇ 'ਤੇ ਬੋਲਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਇਕ ਅਕਤੂਬਰ ਤੋਂ ਮਾਇਨਿੰਗ ਸ਼ੁਰੂ ਕੀਤੀ ਜਾਰੀ ਹੈ ਅਤੇ ਰੇਤ ਦੀ ਸ਼ੋਰਟੇਜ ਵੀ ਖਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਸਮੇਂ ਡੀਜੀਪੀ ਗੌਰਵ ਯਾਦਵ ਹਨ ਉਹ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਵਿਚ ਨਸ਼ਾ ਨਸ਼ਾ ਵੇਚਣ ਵਾਲੇ ਸੌਦਾਗਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਰਿਹਾ। ਪੰਜਾਬ ਦੇ ਬਾਹਰੀ ਸੂਬਿਆਂ ਚੋਂ ਜਾ ਕੇ ਵੀ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਵਿਚ ਪੰਜਾਬ ਪੁਲਿਸ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਇੱਕ ਵਿਧਾਇਕ ਇੱਕ ਪੈਨਸ਼ਨ ਦੇ ਸਕੀਮ ਵਿੱਚ ਸੁਣਵਾਈ, ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ