ਅੰਮ੍ਰਿਤਸਰ : ਆਪ'ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫਤਿਹਵੀਰ ਦੀ ਮੌਤ ਦੇ ਰੋਸ 'ਚ ਕੈਂਡਲ ਮਾਰਚ ਕੱਢਿਆ ਗਿਆ।
2 ਸਾਲਾ ਬੱਚੇ ਫਤਿਹਵੀਰ ਦੀ ਮੌਤ ਨੂੰ ਲੈ ਕੇ ਸੂਬੇ ਭਰ ਦੇ ਲੋਕਾਂ ਵਿੱਚ ਰੋਸ ਹੈ। ਵੱਖ-ਵੱਖ ਥਾਵਾਂ ਉੱਤੇ ਲੋਕਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਸੂਬਾ ਸਰਕਾਰ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸੇ ਕੜੀ ਵਿੱਚ ਅੰਮ੍ਰਿਤਸਰ ਵਿਖੇ 'ਆਪ'ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਲੀਵਾਲ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਕੈਂਡਲ ਮਾਰਚ ਦੇ ਦੌਰਾਨ ਲੋਕਾਂ ਨੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਫਤਿਹਵੀਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਆਪ'ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਪੈਸੇ ਉੱਥੇ ਖ਼ਰਚ ਕੀਤੇ ਜਾਂਦੇ ਹਨ ਜਿਥੇ ਜ਼ਰੂਰਤ ਨਹੀਂ ਹੁੰਦੀ। ਅਸਲ ਵਿੱਚ ਜਿਥੇ ਸੁਰੱਖਿਆ ਦੀ ਗੱਲ ਆਉਂਦੀ ਹੈ ਉਸ ਵੇਲੇ ਹਮੇਸ਼ਾ ਸਰਕਾਰਾਂ ਨਾਕਾਮ ਹੋ ਜਾਂਦੀਆਂ ਹਨ। ਸਰਕਾਰਾਂ ਸੁਰੱਖਿਆ ਦੇ ਸਾਧਨਾਂ 'ਤੇ ਖ਼ਰਚ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਅਤੇ ਸਹੀ ਸਮੇਂ ਵਿੱਚ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਸਹਿਯੋਗ ਕਰਦੀ ਤਾਂ ਬੱਚੇ ਦੀ ਜਾਨ ਬਚਾਈ ਜਾ ਸਕਦੀ। ਜੇਕਰ ਪ੍ਰਸ਼ਾਸਨ ਸਹੀ ਤਰੀਕੇ ਨਾਲ ਕੰਮ ਕਰਦਾ ਅੱਜ ਸਾਡਾ ਦੇਸ਼ 'ਚ ਅਜਿਹੀਆਂ ਘਟਨਾਵਾਂ ਨਾ ਵਾਪਰਦੀਆਂ।