ETV Bharat / city

ਕੇਂਦਰ ਸਰਕਾਰ ਸਣੇ ਕੈਪਟਨ ਸਰਕਾਰ ਵੀ ਨਹੀਂ ਕਰ ਰਹੀ ਕਿਸਾਨਾਂ ਦੀ ਸੁਣਵਾਈ: ਹਰਸਿਮਰਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਣੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਸਪਰਿਵਾਰ ਸੜਕਾਂ 'ਤੇ ਰੁਲਣਾ ਮੰਦਭਾਗਾ ਹੈ। ਕੇਂਦਰੀ ਸਰਕਾਰ ਕਿਸਾਨਾਂ ਦੇ ਦਰਦ ਨੂੰ ਨਹੀਂ ਸਮਝ ਰਹੀ ਹੈ।

ਨਤਮਸਤਕ ਹੋਣ ਪੁੱਜੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

author img

By

Published : Oct 11, 2020, 11:41 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਣੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਥੇ ਉਨ੍ਹਾਂ ਨੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾਇਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ।

ਮੀਡੀਆ ਨਾਲ ਰੁਬਰੂ ਹੁੰਦੇ ਹੋਏ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦਾ ਦਰਦ ਬਿਆਨ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਇੱਕ ਮਹੀਨਾ ਹੋ ਗਿਆ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੇ ਦਰਦ ਨੂੰ ਨਹੀਂ ਸਮਝ ਰਹੀ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਦੇ ਦੌਰਾਨ ਧਰਨੇ 'ਤੇ ਬੈਠਣ ਕਾਰਨ ਹੋਣ ਵਾਲੀਆਂ ਤਿੰਨ ਪ੍ਰਦਰਸ਼ਨਕਾਰੀਆਂ ਦੀ ਮੌਤ 'ਤੇ ਸੋਗ ਪ੍ਰਗਟਾਇਆ।

ਨਤਮਸਤਕ ਹੋਣ ਪੁੱਜੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਪਰਿਵਾਰ ਤੇ ਬੱਚਿਆਂ ਸਣੇ ਸਪਰਿਵਾਰ ਸੜਕਾਂ 'ਤੇ ਰੁਲਣਾ ਮੰਦਭਾਗਾ ਹੈ। ਉਨ੍ਹਾਂ ਆਖਿਆ ਆਗਮੀ ਸਮੇਂ 'ਚ ਜਨਤਾ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਬਲੈਕਆਊਟ ਕਰ ਦੇਵੇਗੀ।

ਉਨ੍ਹਾਂ ਆਖਿਆ ਭਵਿੱਖ ਤਾਂ ਜਨਤਾ ਹੀ ਤੈਅ ਕਰੇਗੀ। ਕੋਰੋਨਾ ਮਹਾਂਮਾਰੀ ਨੂੰ ਛੱਡ ਕੇ ਕਿਸਾਨ ਸੜਕਾਂ 'ਤੇ ਧਰਨੇ ਉੱਤੇ ਬੈਠੇ ਹਨ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਮੁਖ ਮੰਤਰੀ ਕੈਪਟਨ ਸਾਹਿਬ ਨੂੰ ਕਿ ਤੁਸੀਂ ਸੈਸ਼ਨ ਸੱਦ ਕੇ ਪੰਜਾਬ 'ਚ ਮੰਦੀ ਦਾ ਐਲਾਨ ਕਰੋ, ਪਰ ਇਹ ਹੈਰਾਨੀਜਨਕ ਗੱਲ ਹੈ ਕੇ ਸੂਬਾ ਸਰਕਾਰ ਨੇ ਇਸ ਸੁਝਾਅ 'ਤੇ ਕੁੱਝ ਵੀ ਨਹੀਂ ਕੀਤਾ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨਾਂ ਹੀ ਹਾਈਕੋਰਟ 'ਚ ਪਹੁੰਚੀ ਤੇ ਨਾਂ ਹੀ ਕੇਂਦਰ ਕੋਲ ਪਹੁੰਚ ਕਰ ਰਹੇ ਹਨ। ਉਨ੍ਹਾਂ ਆਖਿਆ ਕਿਸਾਨ ਆਪਣੇ ਘਰ ਤੇ ਖੇਤ, ਫਸਲਾਂ ਆਦਿ ਛੱਡ ਸੜਕਾਂ 'ਤੇ ਧਰਨੇ ਦੇ ਰਹੇ ਹਨ।

ਕਿਸਾਨਾਂ ਨੂੰ ਧਰਨੇ ਤੋਂ ਉਠਾਉਣ ਲਈ ਕਾਂਗਰਸ ਸਰਕਾਰ ਸੂਬੇ 'ਚ ਬਲੈਕਆਊਟ ਦੀ ਧਮਕੀ ਦੇ ਰਹੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਸਣੇ ਕੈਪਟਨ ਸਰਕਾਰ ਦੇ ਵੀ ਗੂੰਗੇ, ਬਹਿਰੇ ਤੇ ਅੰਨੇ ਹੋਣ ਦੀ ਗੱਲ ਆਖੀ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਸਾਥ ਛੱਡ ਦਿੱਤਾ ਹੈ। ਕੈਪਟਨ ਸਰਕਾਰ ਇਸ ਸਬੰਧੀ ਕੋਈ ਸੁਣਵਾਈ ਤੇ ਕਾਰਵਾਈ ਨਹੀਂ ਕਰ ਰਹੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.