ਅੰਮ੍ਰਿਤਸਰ:ਜੰਡਿਆਲਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੁੱਜੇ ਸਾਬਕਾ ਮਾਲ ਮੰਤਰੀ ਅਤੇ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਇਲਾਜ ਦੇਣ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪਿਛਲੇ ਡੇਢ ਸਾਲ ਤੋ ਚੱਲ ਰਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਵੱਲੋ ਪਹਿਲ ਦੇ ਅਧਾਰ ਤੇ ਕੋਈ ਧਿਆਨ ਨਹੀ ਦਿੱਤਾ ਗਿਆ ਹੈ।
ਜੰਡਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਦੌਰਾਨ ਨਵਜਿੰਦਰ ਸਿੰਘ ਨਵੀ ਤਲਵੰਡੀ ਡੋਗਰਾ ਨੇ ਯੂਥ ਅਕਾਲੀ ਦਲ ਸਰਕਲ ਜੰਡਿਆਲਾ ਗੁਰੂ ਪ੍ਰਧਾਨ ਬਣਾਉਣ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ।ਉਪਰੰਤ ਸ.ਮਜੀਠੀਆ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਜਿੱਥੇ ਅਕਾਲੀ ਦਲ ਨੇ ਆਪਣੀ ਸਮਾਜ ਪ੍ਰਤੀ ਜਿੰਮੇਦਾਰੀ ਸਮਝਦੇ ਹੋਏ ਲੋਕਾਂ ਨੂੰ ਸਾਥ ਦਿੱਤਾ ਹੈ, ਉੱਥੇ ਹੀ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਇਸ ਭਿਆਨਕ ਬਿਮਾਰੀ ਤੋ ਡਰ ਕੇ ਘਰਾਂ ਵਿੱਚ ਬੈਠੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ ਨੂੰ ਕਿਧਰੇ ਨਜਰ ਨਹੀ ਆਏ ਹਨ।
ਇਹ ਵੀ ਪੜੋ:Lockdown ’ਚ ਵਧੇ ਘਰੇਲੂ ਹਿੰਸਾ ਦੇ ਮਾਮਲੇ, ਐੱਨਜੀਓ ਦੇ ਰਹੀਆਂ ਮਹਿਲਾਵਾਂ ਦਾ ਸਾਥ
ਉਨ੍ਹਾਂ ਕਿਹਾ ਕਿ ਐਸਜੀਪੀਸੀ ਵਲੋਂ ਵੀ ਇਸ ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੱਧ ਚੜ ਕੇ ਹਿੱਸਾ ਪਾਉਂਦਿਆਂ ਲਗਾਤਾਰ ਕੋਵਿਡ ਮਰੀਜਾਂ ਦੀ ਮਦਦ ਲਈ ਸੈਨਟਰ ਖੋਲਣ ਤੋਂ ਇਲਾਵਾ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਲੋੜਵੰਦਾਂ ਲਈ ਫਿਲਹਾਲ ਜਾਰੀ ਰਹਿਣਗੇ।