ਅੰਮ੍ਰਿਤਸਰ: ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਮੱਦੇਨਜ਼ਰ ਕੁਲ ਹਿੰਦ ਕਿਸਾਨ ਸਭਾ ਅਤੇ ਜਨਤਕ ਜੱਥੇਬੰਦੀ ਸੀਟੂ ਨੇ ਅਜਨਾਲਾ ਦੇ ਮੇਨ ਚੌਂਕ ਵਿੱਚ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਲੂਸ ਦੀ ਸ਼ੁਰੂਆਤ ਕੀਤੀ ਜੋ 15 ਦਿਨ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪੰਜਾਬ ਸਰਕਾਰ ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ।
ਇਹ ਵੀ ਪੜੋ: 'ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਗੋਡੇ ਟਿਕਾਏ'
ਇਸ ਮੌਕੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਸਮੂਹ ਜੱਥੇਬੰਦੀਆਂ ਨੇ ਵੱਧ ਰਹੀ ਮਹਿੰਗਾਈ ਅਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਦੇ ਵਿਰੋਧ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਜਾਗਰੂਕ ਕੀਤਾ ਜਾਏਗਾ ਅਤੇ ਕੈਪਟਨ ਸਰਕਾਰ ਦੀਆਂ ਆਪਣੀਆਂ ਮਾੜੀਆਂ ਨੀਤੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚੋਣ ਵਾਅਦੇ ਪੂਰੇ ਨਾ ਕਰਨ ਬਾਰੇ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਦਿੱਲੀ ਮਾਰਚ ਨੂੰ ਮਜ਼ਬੂਤ ਕਰਨ ਦੀ ਅਵਾਜ ਉਠਾਈ ਜਾਏਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅਤੇ ਮਹਿੰਗਾਈ ਨੂੰ ਕੰਟਰੋਲ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: Ferozepur:ਕਿਸਾਨਾਂ ਨੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਕੀਤਾ ਘਿਰਾਓ