ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਖੁਦਾਈ ਦੌਰਾਨ ਮਿਲੀਆਂ ਪੁਰਾਤਨ ਇਮਾਰਤ ਅਤੇ ਸ੍ਰੀ ਗੁਰੂ ਰਾਮਦਾਸ ਸਰਾਂ ਨੂੰ ਢਾਹੇ ਜਾਣ ਨੂੰ ਲੈ ਕੇ ਪੰਥਕ ਹੋਕਾ ਤਹਿਤ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਮੋਰਚਾ ਖੋਲਿਆ ਗਿਆ। ਉੱਥੇ ਉਨ੍ਹਾਂ ਵੱਲੋਂ ਸਾਫ ਕੀਤਾ ਗਿਆ ਸੀ ਜਦਕਿ ਉਹ ਖੁਦ ਇਸ ਮੋਰਚੇ ਦੀ ਅਗਵਾਈ ਕਰਨਗੇ ਚਾਹੇ ਉਨ੍ਹਾਂ ਨੂੰ ਇਸ ਵਿੱਚ ਆਪਣੀ ਜਾਨ ਕਿਉਂ ਨਾ ਦੇਣੀ ਪਵੇ।
ਇਹ ਵੀ ਪੜੋ: ਕਰਤਾਰਪੁਰ ਲਾਂਘੇ ਨੂੰ ਲੈ ਕੇ ਸਾਂਸਦ ਔਜਲਾ ਦਾ ਵੱਡਾ ਬਿਆਨ
ਉੱਥੇ ਇਸੇ ਲੜੀ ਦੇ ਤਹਿਤ ਅੱਜ 11 ਸਿੰਘ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਹੈਰੀਟੇਜ ਸਟਰੀਟ ਉਤੇ ਪਹਿਲਾਂ ਅਰਦਾਸ ਕੀਤੀ ਗਈ ਅਤੇ 11 ਸਿੰਘਾਂ ਵੱਲੋਂ ਆਪਣਿਆਂ ਮੋਰਚਾ ਖੋਲ੍ਹਿਆ ਗਿਆ। ਉਥੇ ਇਸ ਮੌਕੇ ’ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਬੀਤੇ ਸਮੇਂ ਵੀ ਖੁਦਾਈ ਦੌਰਾਨ ਮਿਲੀਆਂ ਪੁਰਾਣੀਆਂ ਇਮਾਰਤਾਂ ਨੂੰ ਬਚਾਉਣ ਲਈ ਆਵਾਜ਼ ਚੁੱਕੀ ਜਾ ਰਹੀ ਸੀ ਅਤੇ ਅੱਜ ਵੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਹੁਣ ਸ੍ਰੀ ਗੁਰੂ ਰਾਮਦਾਸ ਸਰਾਂ ਨੂੰ ਬਚਾਉਣ ਲਈ ਅਗਰ ਉਨ੍ਹਾਂ ਨੂੰ ਆਪਣੀ ਜਾਨ ਦੇਣ ਦੀ ਵੀ ਜ਼ਰੂਰਤ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ।
ਉਥੇ ਹੀ ਪੁਲਿਸ ਵੱਲੋਂ ਵੀ ਲਗਾਤਾਰ ਹੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।