ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਦੇ ਮਾਮਲੇ ’ਚ ਤਿੰਨ ਨਾਬਾਲਿਗ ਬੱਚਿਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਬੱਚਿਆ ਦੀ ਉਮਰ 9 ਸਾਲ, 12 ਸਾਲ ਤੇ 14 ਸਾਲ ਦੱਸੀ ਜਾ ਰਹੀ ਹੈ। ਪੁਲਿਸ ਆਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਇਲੈਕਟ੍ਰੋਨਿਕ ਦੀ ਦੁਕਾਨ ਤੋਂ ਤਾਰ ਚੋਰੀ ਕਰਦੇ ਰੰਗੇ ਹੱਥੀ ਫੜ੍ਹੇ ਗਏ ਹਨ ਜਿਸ ਤੋਂ ਬਾਅਦ ਇਹਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਅਬੋਹਰ 'ਚ ਛਾਪਾ ਮਾਰਨ ਗਈ ਪੁਲਿਸ ਪਾਰਟੀ 'ਤੇ ਹਮਲਾ, ਇੱਕ ਦਰਜਨ ਵਿਰੁੱਧ ਕੇਸ ਦਰਜ
ਉਥੇ ਹੀ ਦੂਜੇ ਪਾਸੇ ਬੱਚਿਆਂ ਦੇ ਮਾਪਿਆ ਦਾ ਕਹਿਣਾ ਹੈ ਕਿ ਉਹਨਾਂ ਨੇ ਬੱਚਿਆਂ ਨੇ ਕੋਈ ਚੋਰੀ ਨਹੀਂ ਕੀਤੀ ਪੁਲਿਸ ਨੇ ਉਹਨਾਂ ’ਤੇ ਝੂਠਾ ਪਰਚਾ ਦਰਜ ਕੀਤਾ ਹੈ। ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਉਹਨਾਂ ਨੇ ਬੱਚਿਆਂ ਨੂੰ ਇੱਕ ਵਾਰ ਮੁਆਫ ਕਰ ਦਿੱਤਾ ਜਾਵੇ।
ਇਹ ਵੀ ਪੜੋ: ਵਿਕਾਸਦੀਪ ਚੌਧਰੀ ਸਿਰ ਸਜਿਆ ਜਲਾਲਾਬਾਦ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ