ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਗਵਰਨਰ ਹਾਊਸ ਵੱਲ ਮਾਰਚ ਕਰਕੇ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਕਲਾਕਾਰ ਸੋਨੀਆ ਮਾਨ, ਜੱਸ ਬਾਜਵਾ ਤੇ ਲੱਖਾ ਸਿਧਾਣਾ ’ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਰਚੇ ਦਰਜ ਕਰਨ ਦੀ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕਰਦੇ ਹੋਏ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਬਲਦੇਵ ਸਿਰਸਾ ਨੇ ਪ੍ਰਸ਼ਾਸਨ ’ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਮਾਰਚ ਕਰਕੇ ਗਵਰਨਰ ਹਾਊਸ ਵੱਲ ਜਾ ਰਹੇ ਸੀ, ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਈ ਆਗੂਆਂ ਦੀਆਂ ਪੱਗਾਂ ਲੱਥਣ ਦੇ ਬਾਵਜੂਦ ਕਿਸਾਨ ਸ਼ਾਂਤਮਈ ਤਰੀਕੇ ਨਾਲ ਮਾਰਚ ਕਰਦੇ ਗਏ ਤੇ ਮੰਗ ਪੱਤਰ ਦੇ ਕੇ ਵਾਪਸ ਆਏ।
ਇਹ ਵੀ ਪੜੋ: ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਪੁਲਿਸ ਨੂੰ ਚਿਤਾਨਵੀ, ਕਿਸਾਨਾਂ 'ਤੇ ਕੀਤੇ ਪਰਚੇ ਜਲਦ ਹੋਣ ਰੱਦ