ਅੰਮ੍ਰਿਤਸਰ:ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਸੇ ਲੜੀ ਤਹਿਤ ਅੰਮ੍ਰਿਤਸਰ ਵਿਚ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਬੱਸ ਸਟੈਡ ਨੂੰ ਬੰਦ ਕਰਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular) ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਪੇ ਸਕੇਲ ਲਾਗੂ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿਚ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 10 ਸਤੰਬਰ ਨੂੰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਪ੍ਰਦਰਸ਼ਨਕਾਰੀ ਹੀਰਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਘੱਟ ਤਨਖਾਹਾਂ ਉਤੇ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਦਿਨੋ ਦਿਨ ਵੱਧਦੀ ਜਾ ਰਹੀ ਹੈ ਅਤੇ ਅਸੀਂ ਹੁਣ ਬਹੁਤ ਘੱਟ ਤਨਖਾਹ ਉਤੇ ਕੰਮ ਕਰ ਰਹੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਭਰ 250 ਬੱਸਾਂ ਦੀ ਚੱਲ ਰਹੀਆ ਹਨ ਕਿਉਂਕਿ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ।ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ ਹੈ।