ਅੰਮ੍ਰਿਤਸਰ: 26 ਮਈ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਕਾਲੇ ਦਿਨ ਵੱਜੋਂ ਮਨਾਉਣ ਦੀ ਅਪੀਲ ਕੀਤੀ ਹੈ ਤੇ ਇਸ ਲਈ ਦਿੱਲੀ ਵਿਖੇ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਵੀ ਕਿਹਾ ਕਿ 26 ਮਈ ਨੂੰ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਕਿਸਾਨੀ ਅੰਦੋਲਨ ਪ੍ਰਤੀ ਸੁਚੇਤ ਕੀਤਾ ਜਾਵੇਗਾ।
ਇਹ ਵੀ ਪੜੋ: ASI ਭਗਵਾਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਮਦਦ ਦਾ ਐਲਾਨ
‘ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ’
ਇਹ ਮੌਕੇ ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਕਾਰਨ ਜਿਥੇ ਜਿੱਦ ’ਤੇ ਅੜੀ ਹੈ ਉਥੇ ਹੀ ਇਹ ਅੰਦੋਲਨ ਹੋਰ ਲੰਮਾ ਜਾਣ ਦੀ ਉਮੀਦ ਹੈ ਜਿਸਦੇ ਚੱਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ-ਪਿੰਡ ਜਾ ਕੇ 25, 26, ਤੇ 27 ਮਈ ਨੂੰ ਇਸ ਸਬੰਧੀ ਪ੍ਰੋਗਰਾਮ ਉਲੀਕੇ ਜਾਣਗੇ।
‘ਮੋਦੀ ਦੇ ਹੱਕ ’ਚ ਕੈਪਟਨ’
ਉਥੇ ਹੀ ਉਹਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਨਹੀਂ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹੈ ਕਿਉਂਕਿ ਉਹ ਕੋਰੋਨਾ ਦੀ ਆੜ ਵਿੱਚ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੇ ਹਨ। ਉਹਨਾਂ ਨੇ ਕਿਹਾ ਕਿ ਪਰ ਅਸੀਂ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰ ਕੋਰ ਕਮੇਟੀ ਦੀ ਮੀਟਿੰਗ ਕਰ ਅੱਗੇ ਦੀਆਂ ਤਿਆਰੀਆਂ ਕਰ ਰਹੇ ਹਾਂ।
ਇਹ ਵੀ ਪੜੋ: ਬਰਨਾਲਾ ਨੂੰ ਕੋਰੋਨਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੇ ਸ਼ੁਰੂ ਕੀਤੀ 'ਦਸਤਕ' ਮੁਹਿੰਮ