ਅੰਮ੍ਰਿਤਸਰ: ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 361 ਵੇਂ ਜਨਮ ਦਿਹਾੜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 5 ਤਾਰੀਕ ਨੂੰ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ। ਇਸ ਨਗਰ ਕੀਰਤਨ ਨੂੰ ਚੇਤਨਾ ਮਾਰਚ ਦਾ ਨਾਂ ਦਿੱਤਾ ਗਿਆ ਹੈ ਜੋ ਕਿ ਹਰ ਸਾਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕੱਢਿਆ ਜਾਂਦਾ ਹੈ।
ਦੱਸ ਦਈਏ ਕਿ ਇਸ ਮੌਕੇ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਤੇ ਹੋਰ ਅਹੁਦੇਦਾਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਸੋਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਹਰ ਸਾਲ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਉਣ ਵਾਲਾ 23ਵਾਂ ਚੇਤਨਾ ਮਾਰਚ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ। ਉਨ੍ਹਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਬਾਬਾ ਜੀ ਦੇ ਜਨਮ ਅਸਥਾਨ ਗੱਗੋਮਾਹਲ ਸਮੇਤ ਦਿੱਲੀ ,ਪੰਜਾਬ ਤੇ ਹਰਿਆਣਾ ਸਮੇਤ ਵੱਖ-ਵੱਖ ਥਾਵਾਂ ਉੱਤੇ ਗੁਰੂਦੁਆਰਾ ਸਾਹਿਬਾਨ ਚ ਅਰਦਾਸ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ 5 ਤਰੀਕ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਕਰਨ ਨੂੰ ਆਖਿਆ।
ਉੱਥੇ ਹੀ ਦੂਜੇ ਪਾਸੇ ਇਸ ਨਗਰ ਕੀਰਤਨ ਵਿੱਚ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪਹੁੰਚੇ ਤੇ ਉਨ੍ਹਾਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਅਰਦਾਸ ਕੀਤੀ ਗਈ ਕਿ ਪੰਥ ਅਤੇ ਪੰਜਾਬ ਚੜ੍ਹਦੀ ਕਲਾ ਵਿੱਚ ਰਹੇ ਤੇ ਭਾਈਚਾਰਕ ਸਾਂਝ ਬਣੀ ਰਹੇ।
ਇਹ ਵੀ ਪੜੋ: ਭੜਕੀਆਂ ਮਹਿਲਾਵਾਂ ਨੇ ਪੁੱਟ ਦਿੱਤਾ ਸ਼ਰਾਬ ਦਾ ਠੇਕਾ