ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਆਏ ਦਿਨ ਹੀ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਹੀ ਵੱਧਦੀਆਂ ਜਾ ਰਹੀਆਂ ਸਨ। ਜਿਸ ਤਹਿਤ ਹੀ ਅੰਮ੍ਰਿਤਸਰ ਥਾਣਾ ਛੇਹਰਟਾ ਦੀ ਪੁਲਿਸ Chheharta police recovered 20 stolen motorcycles ਨੇ ਸ਼ੱਕੀ ਹਾਲਾਤ ਵਿੱਚ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਥਾਣਾ ਛੇਹਰਟਾ ਦੇ ਪੁਲਿਸ Chheharta police ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਕਰ ਸ਼ੱਕੀ ਹਾਲਾਤ ਵਿੱਚ ਆ ਰਹੇ ਵਿਸ਼ਾਲ ਉਰਫ ਕਰਨ ਅਤੇ ਹਰਜਿੰਦਰ ਸਿੰਘ ਉਰਫ ਲੱਡੂ ਨੂੰ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਕੋਲ ਜੋ ਮੋਟਰਸਾਈਕਲ ਸੀ, ਉਹ ਚੋਰੀ ਦਾ ਸੀ।
ਜਦੋਂ ਛੇਹਰਟਾ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਹੋਰ ਦੋ ਸਾਥੀ ਆਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਗੁਰਵਿੰਦਰ ਸਿੰਘ ਉਰਫ ਗੁੱਜਰ ਦਾ ਨਾਮ ਦੱਸਿਆ ਪੁਲਿਸ ਵੱਲੋਂ ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਵੱਲੋਂ ਆਪਣੇ ਵੱਖ-ਵੱਖ ਟਿਕਾਣਿਆਂ ਉੱਤੇ ਛੁਪਾਏ 20 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ। ਇਸ ਤੋਂ ਬਾਅਦ ਪੁਲਿਸ ਵੱਲੋਂ ਹੁਣ ਇਨ੍ਹਾਂ ਮੋਟਰਸਾਈਕਲਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਨ੍ਹਾਂ ਦੇ ਚਾਸੀ ਨੰਬਰ ਅਤੇ ਇੰਜਣ ਨੰਬਰ ਜਨਤਕ ਤੌਰ ਉੱਤੇ ਜਾਰੀ ਕਰਕੇ ਇਨ੍ਹਾਂ ਵਿਅਕਤੀਆਂ ਉੱਤੇ ਮਾਮਲਾ ਦਰਜ ਕੀਤਾ।
ਪੁਲਿਸ ਨੇ ਦੱਸਿਆ ਕਿ ਮਾਣਯੋਗ ਅਦਾਲਤ ਤੋਂ ਇਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਪੱਤਰਕਾਰਾਂ ਵਿਅਕਤੀਆਂ ਤੇ ਮਾਮਲਾ ਦਰਜ ਕਰ ਰਿਮਾਂਡ ਹਾਸਲ ਕਰ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਵਿਅਕਤੀਆਂ ਤੋਂ ਬਰਾਮਦ ਕੀਤੇ ਮੋਟਰਸਾਈਕਲਾਂ ਦੇ ਇੰਜਣ ਨੰਬਰ ਅਤੇ ਅਸੀਂ ਨੰਬਰ ਵੀ ਜਨਤਕ ਰੂਪ ਵਿੱਚ ਜਾਰੀ ਕਰ ਦਿੱਤੇ ਗਏ ਹਨ। ਅਗਰ ਕਿਸੇ ਵਿਅਕਤੀ ਦਾ ਮੋਟਰਸਾਈਕਲ ਇਨ੍ਹਾਂ ਮੋਟਰਸਾਈਕਲਾਂ ਵਿੱਚ ਹੈ ਤਾਂ ਉਹ ਵੀ ਅੰਮ੍ਰਿਤਸਰ ਥਾਣਾ ਛੇਹਰਟਾ ਵਿਖੇ ਆ ਕੇ ਆਪਣਾ ਮੋਟਰਸਾਈਕਲ ਲੈ ਕੇ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਸ਼ਹਿਰ ਦੇ ਵਿਚ ਚੋਰਾਂ ਵੱਲੋਂ ਕਾਫੀ ਆਤੰਕ ਮਚਾਇਆ ਜਾ ਰਿਹਾ ਹੈ ਅਤੇ ਚੋਰ ਸੀਸੀਟੀਵੀ ਕੈਮਰਿਆਂ ਦੀ ਪਰਵਾਹ ਕੀਤੇ, ਬਿਨ੍ਹਾਂ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਦਿਖਾਈ ਦੇ ਰਹੇ ਸਨ। ਜਿਸ ਨੇ ਕਿ ਪੁਲਿਸ ਨੂੰ ਵੀ ਸੋਚਾਂ ਵਿੱਚ ਪਾਇਆ ਹੋਇਆ ਸੀ ਅਤੇ ਹੁਣ ਪੁਲਿਸ ਵੱਲੋਂ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਇਨ੍ਹਾਂ ਵੱਲੋਂ 20 ਮੋਟਰਸਾਈਕਲ ਬਰਾਮਦ ਕਰਕੇ ਵੱਡੀ ਸਫ਼ਲਤਾ ਦੱਸੀ ਜਾ ਰਹੀ ਹੈ।
ਇਹ ਵੀ ਪੜੋ:- ਐਸਡੀਓ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੀ ਆਵਾਜ਼ ਸੁਣਾਉਣ ਲਈ ਢੋਲ ਵਜਾਇਆ