ETV Bharat / city

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ - bids farewell to Chief Justice

ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਦੋ ਦਿਨਾਂ ਅੰਮ੍ਰਿਤਸਰ ਦੌਰੇ 'ਤੇ ਸਨ, ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ।

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

author img

By

Published : Apr 14, 2022, 7:51 PM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ 'ਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ।

ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦਿਆਂ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਦੱਸ ਦਈਏ ਕਿ ਬੀਤੇ ਦਿਨੀਂ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਆਪਣੇ ਪਰਿਵਾਰ ਸਮੇਤ ਦੋ ਦਿਨਾ ਦੌਰੇ 'ਤੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ, ਜਿਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਚੇਚੇ ਤੌਰ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ:CM ਭਗਵੰਤ ਮਾਨ ’ਤੇ ਸ਼ਰਾਬ ਪੀਣ ਦੇ ਲੱਗੇ ਇਲਜ਼ਾਮਾਂ ’ਤੇ ਕਾਂਗਰਸ ਦੀ ਦੋ ਟੁੱਕ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.